Saturday, April 11, 2026

ਦਿੱਲੀ ਕਮੇਟੀ ਵੱਲੋਂ ਇਰਾਕ ‘ਚ ਫਸੇ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਸ੍ਰੀ ਅਖੰਡ ਪਾਠ ਸਾਹਿਬ

PPN210601

ਨਵੀਂ ਦਿੱਲੀ, 21 ਜੂਨ ( ਅੰਮ੍ਰਿਤ ਲਾਲ ਮੰਨਣ)-  ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਇਰਾਕ ‘ਚ ਫਸੇ ਭਾਰਤੀਆਂ ਦੀ ਸੁਰੱਖਿਅਤ ਰਿਹਾਈ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਹ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਗਵਾਹ ਹੋਏ ਭਰਤੀਆਂ ਦੀ ਰਿਹਾਈ ਅਤੇ ਘਰ ਵਾਪਸੀ ਵਾਸਤੇ ਅਕਾਲ ਪੁਰਖ ਦੇ ਚਰਣਾ ‘ਚ ਬੇਨਤੀ ਕਰਨ ਵਾਸਤੇ ਆਰੰਭੇ ਗਏ ਹਨ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਇਰਾਕ ‘ਚ ਫਸੇ ਲੋਕਾਂ ਦੀ ਮਦਦ ਵਾਸਤੇ ਚੁੱਕੇ ਜਾ ਰਹੇ ਕਦਮਾਂ ਤੇ ਸੰਤੋਸ਼ ਪ੍ਰਗਟਾਉਂਦੇ ਹੋਏ ਗੁਰੂ ਸਾਹਿਬ ਦੇ ਚਰਨਾ ‘ਚ ਅਰਦਾਸ ਕਰਨ ਦੇ ਮਕਸਦ ਨੂੰ ਸ੍ਰੀ ਅਖੰਢ ਪਾਠ ਸਾਹਿਬ ਦੇ ਸ਼ੁਰੂ ਕਰਨ ਦਾ ਮੁੱਖ ਕਾਰਨ ਦੱਸਿਆ। ਜੀ.ਕੇ. ਨੇ ਆਸ ਪ੍ਰਗਟਾਈ ਕਿ ਇਰਾਕ ‘ਚ ਫਸੇ ਸਾਰੇ ਭਾਰਤੀ ਸੁਰੱਖਿਅਤ ਘਰ ਵਾਪਿਸ ਆ ਕੇ ਆਪਣੇ ਪਰਿਵਾਰਾਂ ਦੀ ਖੂਸ਼ੀ ਦਾ ਕਾਰਣ ਬਨਣਗੇ। ਇਸ ਮੌਕੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਗੁਰਦੁਆਰਾ ਬੰਗਲਾ ਸਾਹਿਬ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ, ਦਿੱਲੀ ਕਮੇਟੀ ਮੈਂਬਰ ਗੁਰਬਚਨ ਸਿੰਘ ਚੀਮਾ ਨੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਆਰੰਬਤਾ ਮੌਕੇ ਕੀਤੀ ਗਈ ਅਰਦਾਸ ‘ਚ ਹਿੱਸਾ ਲਿਆ। ਸ੍ਰੀ ਅਖੰਡ ਪਾਠ ਜੀ ਦੀ ਸਮਾਪਤੀ ਮਿਤੀ 23 ਜੂਨ ਸੋਮਵਾਰ ਨੂੰ ਹੋਵੇਗੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply