Tuesday, September 29, 2026

ਕਾਲਜ ਵਿਖੇ ਵੱਖ-ਵੱਖ ਵਿਭਾਗਾਂ ਦਰਮਿਆਨ ਵਾਲੀਵਾਲ ਦਾ ਟੂਰਨਾਮੈਂਟ ਕਰਵਾਇਆ

PPN2003201724ਬਠਿੰਡਾ, 20 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦਾ ਵਾਲੀਵਾਲ ਦਾ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਕਾਲਜ ਦੇ ਕਾਮਰਸ, ਆਰਟਸ, ਐਗਰੀਕਲਚਰ, ਮੈਨੇਜਮੈਂਟ ਅਤੇ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ।ਕਾਲਜ ਦੇ ਇੰਨ੍ਹਾਂ ਵਿਭਾਗਾਂ ਦੀਆਂ 6 ਟੀਮਾਂ ਦੇ ਆਪਸੀ ਮੈਚ ਕਰਵਾਏ ਗਏ।ਜਿਸ ਵਿੱਚ ਐਗਰੀਕਲਚਰ ਅਤੇ ਆਰਟਸ ਵਿਭਾਗ ਦੇ ਵਿਦਿਆਰਥੀਆਂ ਵਿੱਚ ਫਾਈਨਲ ਮੁਕਾਬਲ ਕਰਵਾਇਆ ਗਿਆ ।ਜਿਸ ਵਿੱਚ ਬਹੁਤ ਹੀ ਘੱਟ ਅੰਕਾਂ ਦੇ ਫਰਕ ਨਾਲ ਐਗਰੀਕਲਚਰ ਵਿਭਾਗ ਨੇ ਜਿੱਤ ਪ੍ਰਾਪਤ ਕੀਤੀ ।ਇਸ ਟੂਰਨਾਮੈਂਟ ਦਾ ਆਯੋਜਨ ਸਰੀਰਿਕ ਸਿੱਖਿਆ ਵਿਭਾਗ ਦੁਆਰਾ ਕਰਵਾਇਆ ਗਿਆ ਜਿਸ ਦੀ ਮੁੱਖ ਭੂਮਿਕਾ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਲਖਵਿੰਦਰ ਸਿੰਘ ਦੁਆਰਾ ਨਿਭਾਈ ਗਈ ।ਉਨ੍ਹਾਂ ਨੇ ਕਿਹਾ ਪੜਾਈ ਦੇ ਨਾਲ ਬੱਚਿਆਂ ਨੂੰ ਖੇਡਾਂ ਦੇ ਵਿੱਚ ਵੀ ਭਾਗ ਲੈਣਾ ਚਾਹੀਦਾ ਜਿਸ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਜੇਤੂ ਟੀਮ ਦੇ ਵਿਦਿਆਰਥੀਆਂ ਨੂੰ ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਨੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਅਤੇ ਇਸ ਸ਼ਾਨਦਾਰ ਟੂਰਨਾਮੈਂਟ ਲਈ ਉਹਨਾਂ ਨੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਸਿੰਗਲਾ ਨੇ ਕਿਹਾ ਕਿ ਕਾਲਜ ਬੱਚਿਆਂ ਲਈ ਵੱਖ ਵੱਖ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਦਾ ਆਯੋਜਨ ਇਸੇ ਤਰ੍ਹਾਂ ਕਰਦਾ ਰਹੇਗਾ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply