Monday, September 28, 2026

ਵਿਧਾਇਕ ਫਤਿਹਜੰਗ ਸਿੰਘ ਬਾਜਵਾ ਵੱਲੋਂ ਜਿੱਤ ਲਈ ਲੋਕਾਂ ਦਾ ਧੰਨਵਾਦ

ਕਾਦੀਆ (ਬਟਾਲਾ), 20 ਮਾਰਚ (ਪੰਜਾਬ ਪੋਸਟ- ਨਰਿੰਦਰ ਬਰਨਾਲ)  ਵਿਧਾਨ ਸਭਾ ਕਾਦੀਆਂ ਤੋਂ ਜਿੱਤੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਸਮੁੱਚੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਉਹ ਇੱਕ-ਇੱਕ ਵੋਟ ਦਾ ਮੁੱਲ ਹਲਕੇ ਦਾ ਵਿਕਾਸ ਕਰਕੇ ਮੋੜਨਗੇ। ਵਿਧਾਇਕ ਬਾਜਵਾ ਨੇ ਕਿਹਾ ਕਿ ਉਹ ਕਾਦੀਆਂ ਹਲਕੇ ਦੇ ਲੋਕਾਂ ਦਾ ਦਿੱਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।
ਬਾਜਵਾ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਦੇ ਭਵਿੱਖ ਦੀ ਸੁਨਿਹਰੀ ਇਬਾਰਤ ਲਿਖੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਇਤਿਹਾਸਕ ਫੈਸਲੇ ਲੈ ਕੇ ਸੂਬੇ ਦੀ ਬਿਹਤਰੀ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲੋਕਾਂ ਦੀ ਸਰਕਾਰੀ ਦਫਤਰਾਂ `ਚ ਖੱਜਲ-ਖੁਆਰੀ ਖਤਮ ਕਰਕੇ ਚੁਸਤ-ਦਰੁਸਤ ਪ੍ਰਸ਼ਾਸਨ ਦਿੱਤਾ ਜਾਵੇਗਾ।ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿੱਚੋਂ ਕੱਢ ਕੇ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ ਤਾਂ ਜੋ ਪੰਜਾਬ ਦੀ ਜਵਾਨੀ ਆਪਣੇ ਪੈਰਾਂ `ਤੇ ਖੜ੍ਹੀ ਹੋ ਕੇ ਸੂਬੇ ਤੇ ਦੇਸ਼ ਦੀ ਤਰੱਕੀ `ਚ ਆਪਣਾ ਯੋਗਦਾਨ ਪਾ ਸਕੇ।ਉਨ੍ਹਾਂ ਕਿਹਾ ਕਿ ਹਲਕਾ ਕਾਦੀਆਂ `ਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply