Saturday, June 27, 2026

ਨਸ਼ੇ ਦੇ ਵਪਾਰੀਆਂ ਨੂੰ ਪਵੇਗੀ ਨੱਥ ਤੇ ਨਸ਼ਈਆਂ ਦਾ ਹੋਵੇਗਾ ਇਲਾਜ- ਡਿਪਟੀ ਕਮਿਸ਼ਨਰ

ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ- ਹਰੇਕ ਟਰਾਲੀਤੇ ਟਰੱਕ ’ਤੇ ਲੱਗਾ ਹੋਵੇ ਰਿਫਲੈਕਟਰ

ਅੰਮਿ੍ਤਸਰ, 21 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮਿ੍ਰਤਸਰ ਜਿਲੇ ਦੇ ਡਿਪਟੀ ਕਮਿਸ਼ਨਰ  ਕਮਲਦੀਪ ਸਿੰਘ ਸੰਘਾ, ਜੋ ਕਿ ਕੱਲ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਚੰਡੀਗੜ ਤੋਂ ਆਏ ਹਨ, ਨੇ ਸਪੱਸ਼ਟ ਕੀਤਾ ਹੈ ਕਿ ਜਿਲੇ ਵਿਚੋਂ ਨਸ਼ਾ ਖਤਮ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਸਰਕਾਰ ਦੀ ਇੱਛਾ ਅਨੁਸਾਰ ਨਸ਼ੇ ਵੇਚਣ ਵਾਲੇ ਹਰੇਕ ਸਮਗਲਗਰਾਂ ਨੂੰ ਨੱਥ ਪਾਈ ਜਾਵੇਗੀ। ਉਨਾਂ ਕਿਹਾ ਕਿ ਸਰਹੱਦੀ ਜਿਲਾ ਹੋਣ ਕਾਰਨ ਸਰਹੱਦ ਪਾਰ ਤੋਂ ਆਉਂਦੇ ਨਸ਼ੇ ਨੂੰ ਆਉਣ ਤੋਂ ਰੋਕਿਆ ਜਾਵੇਗਾ ਅਤੇ ਨਸ਼ੇ ਵੇਚਣ ’ਤੇ ਮੁਕੰਮਲ ਰੋਕ ਲਗਾਈ ਜਾਵੇਗੀ।  ਸੰਘਾ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਆਦਮੀ ਦਾ ਇਲਾਜ ਸਰਕਾਰੀ ਹਸਪਤਾਲ ਵਿਚੋਂ ਕਰਵਾ ਕੇ ਉਸਨੂੰ ਨਵੀਂ ਜਿੰਦਗੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਮਗਰੋਂ  ਸੰਘਾ ਨੇ ਜਿੱਥੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਰਾਮ ਦਾਸ ਜੀ ਦਾ ਅਸ਼ੀਰਵਾਦ ਲਿਆ ਸੀ, ਉਥੇ ਪਹਿਲੇ ਹੀ ਦਿਨ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਉਥੇ ਦੇ ਹਾਲਾਤ ਅਤੇ ਇੰਤਜ਼ਾਮ ਵੇਖੇ ਸਨ। ਉਨਾਂ ਡਾਕਟਰਾਂ ਨਾਲ ਗੱਲਬਾਤ ਕਰਕੇ ਇਸ ਕੇਂਦਰ ਦਾ ਵੱਧ ਤੋਂ ਵੱਧ ਲਾਭ ਨਸ਼ਾ ਕਰਨ ਵਾਲੇ ਲੋਕਾਂ ਤੱਕ ਦੇਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ ਵੀ ਕੀਤੀ, ਤਾਂ ਜੋ ਲੋਕ ਇੱਥੇ ਆਉਣ ਤੋਂ ਘਬਰਾਉਣ ਜਾਂ ਸੰਕੋਚ ਨਾ ਕਰਨ। ਸੰਘਾ ਨੇ ਕਿਹਾ ਕਿ ਜਿਲੇ ਵਿਚੋਂ ਨਸ਼ਾ ਖਤਮ ਕਰਨ ਲਈ ਪੁਲਿਸ ਅਧਿਕਾਰੀਆਂ ਨਾਲ ਤਾਲਮੇਲ ਕਰ ਲਿਆ ਗਿਆ ਹੈ ਅਤੇ ਇਸ ’ਤੇ ਕੰਮ ਸ਼ੁਰੂ ਹੋ ਗਿਆ ਹੈ। ਉਨਾਂ ਭਰੋਸਾ ਦਿੱਤਾ ਕਿ ਇਕ ਮਹੀਨੇ ਵਿਚ ਜਿਲੇ ਵਿਚੋਂ ਨਸ਼ੇ ਦਾ ਖਾਤਮਾ ਕਰ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਬਤੌਰ ਡਿਪਟੀ ਕਮਿਸ਼ਨਰ ਉਹ ਕੋਸ਼ਿਸ਼ ਕਰਨਗੇ ਕਿ ਸਰਕਾਰੀ ਦਫਤਰਾਂ ਵਿਚ ਪਾਰਦਰਸ਼ਤਾ ਲਿਆਂਦੀ ਜਾ ਸਕੇ ਅਤੇ ਹਰੇਕ ਕਰਮਚਾਰੀ ਨੂੰ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਆਦਤ ਪਾਈ ਜਾ ਸਕੇ।  ਉਨਾਂ ਮੰਡੀ ਬੋਰਡ ਅਤੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕਣਕ ਦੀ ਖਰਦੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਬਤ ਮੀਟਿੰਗ ਕੀਤੀ ਅਤੇ ਹਰੇਕ ਮੰਡੀ ਤੇ ਖ੍ਰੀਦ ਕੇਂਦਰ ਵਿਚ ਸਾਫ-ਸੁਥਰਾ ਵਾਤਾਵਰਣ, ਪੀਣ ਦਾ ਸ਼ੁਧ ਪਾਣੀ ਅਤੇ ਸਾਫ ਬਾਥਰੂਮ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਕੰਮ ਕੇਵਲ ਕਾਗਜਾਂ ਤੱਕ ਹੀ ਸੀਮਤ ਨਾ ਰਹਿਣ ਦੇਣ, ਬਲਕਿ ਮੰਡੀ ਵਿਚ ਇਹ ਸਹੂਲਤਾਂ ਮੌਜੂਦ ਹੋਣ।ਇਸ ਤੋਂ ਇਲਾਵਾ ਉਨਾਂ ਮੰਡੀ ਆਉਣ ਵਾਲੀ ਹਰੇਕ ਟਰਾਲੀ ਅਤੇ ਟਰੱਕ ’ਤੇ ਰਿਫਲੈਕਟਰ ਲਗਾਉਣ ਦੀ ਅਪੀਲ ਕਰਦੇ ਸਬੰਧਤ ਅਧਿਕਾਰੀਆਂ ਨੂੰ ਇਹ ਕੰਮ ਸੰਜਦਿਗੀ ਨਾਲ ਨੇਪਰੇ ਚਾੜਨ ਲਈ ਕਿਹਾ।ਉਨਾਂ ਸਮਝਾਇਆ ਕਿ ਤੁਹਾਡਾ ਲਗਾਇਆ ਹੋਇਆ ਇਕ ਰਿਫਲੈਕਟਰ ਰਾਤ ਨੂੰ ਸੜਕ ’ਤੇ ਹੋਣ ਹਾਦਸੇ ਵਿਚ ਜਾਨ ਵਾਲੀ ਮਨੁੱਖੀ ਜਾਨ ਬਚਾ ਸਕਦਾ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply