Monday, September 28, 2026

ਭਾਰਤ ਪਾਕਿਸਤਾਨ ਸਰਹੱਦ `ਤੇ ਅਧਿਕਾਰੀਆਂ ਦੀ ਹੋਈ ਮੀਟਿੰਗ

PPN2103201721
ਫਾਜ਼ਿਲਕਾ, 21 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) –  ਫਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਤੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਮਹੀਨੇਵਰ ਮੀਟਿੰਗ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ, ਅਜੈ ਕੁਮਾਰ, ਐਚ.ਐਸ.ਸੋਹੀ, ਉਨਾਂ ਦੇ ਨਾਲ ਹੋਰ ਅਧਿਕਾਰੀ ਰਾਜ ਕੁਮਾਰ, ਤਰਸੋੇਮ ਸਿੰਘ, ਦੀਵੇਸ਼ ਕੁਮਾਰ, ਜਗਦੀਸ਼ ਕੁਮਾਰ ਸ਼ਾਮਲ ਸਨ। ਦੂਸਰੇ ਪਾਸੇ ਪਾਕਿਸਤਾਨ ਵੱਲੋਂ ਵਿੰਗ ਕਮਾਂਡਰ ਜਹਾਂਗੀਰ ਖਾਨ, ਅਸਲਮ ਹੁਸੈਨ ਅਤੇ ਹੋਰ ਪਾਕਿਸਤਾਨੀ ਅਧਿਕਾਰੀ ਹਾਜ਼ਰ ਸਨ। ਕਮਾਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਦੋਵਾਂ ਦੇਸ਼ਾਂ ਦੇ ਵਿਚਕਾਰ ਸਰਹੱਦ ਦੇ ਮਾਮਲੇ ਤੇ ਵਿਚਾਰ ਵਟਾਂਦਰਾ ਹੋਇਆ ਅਤੇ ਆਉਣ ਵਾਲੇ ਸਮੇਂ ਵਿਚ ਕਣਕ ਦੀ ਕਟਾਈ ਦੇ ਸਮੇਂ ਵਿਚ ਸੁਰੱਖਿਆ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਨਾਂ ਦੱਸਿਆ ਕਿ ਮੀਟਿੰਗ ਸ਼ਾਂਤਮਈ ਵਾਤਾਵਰਣ ਵਿਚ ਹੋਈ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply