ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੀ ਨਿਰਦੇਸ਼ਾਂ ਅਨੁਸਾਰ ਸਲਮ ਖੇਤਰ ਗੌਰਮਿੰਟ ਕਾਲਜ ਰੋਡ ਲਮੀਣੀ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਸ੍ਰੀਮਤੀ ਸੋਨੀਆ ਅਰੋੜਾ ਅਤੇ ਸ੍ਰੀਮਤੀ ਆਰਤੀ ਤਤਿਆਲ (ਰਿਟੈਨਰ ਲਾਇਰਜ਼) ਵਲੋ ਕੀਤਾ ਗਿਆ।
ਸ੍ਰੀਮਤੀ ਸੋਨੀਆ ਅਰੋੜਾ ਅਤੇ ਸ੍ਰੀਮਤੀ ਆਰਤੀ ਤਤਿਆਲ (ਰਿਟੈਨਰ ਲਾਇਰਜ਼) ਵਲੋਂ ਸਲੱਮ ਏਰੀਆ ਵਿੱਚ ਰਹਿੰਦੇ ਲੋਕਾਂ ਨੂੰ ਉਹਨਾ ਦੇ ਹੱਕਾਂ ਵਿਚ ਬਣੇ ਕਾਨੂੰਨੀ ਅਧਿਕਾਰਾਂ ਬਾਰੇ, ਅਤੇ ਕਾਨੂੰਨੀ ਸਹਾਇਤਾ ਸਕੀਮ ਬਾਰੇ ਦਸਿਆ ਗਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਪ੍ਰਦਾਨ ਕੀਤੀ ਜਾਂਦੀ ਮੁਫਤ ਕਾਨੂਨੀ ਸਹਾਇਤਾ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਸਮਾਜ ਦੇ ਪਿਛੜੇ ਅਤੇ ਕਮਜੋਰ ਵਰਗਾ ਦੇ ਲੋਕਾਂ ਦੇ ਕਾਨੂੰਨੀ ਹੱਕਾ ਦੀ ਰਾਖੀ ਲਈ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੀ ਹੈ ।
ਉਨਾਂ ਦੱਸਿਆ ਕਿ ਅਨੂਸੂਚਿਤ ਜਾਤੀ ਅਨੁਸੂਚਿਤ ਕਬੀਲੇ ਦੇ ਮੈਂਬਰ, ਵੱਡੀ ਮੁਸੀਬਤ ਕੁਦਰਤੀ ਆਫਤਾਂ ਦੇ ਮਾਰੇ, ਬੇਗਾਰ ਦਾ ਮਾਰਿਆ, ਉਦਯੋਗਿਕ ਮਾਰਿਆ,ਇਸਤਰੀ ਬੱਚਾ, ਮਾਨਸਿਕ ਰੋਗੀ ਅਪੰਗ, ਹਿਰਾਸਤ ਵਿੱਚ ਅਤੇ ਕੋਈ ਐਸਾ ਵਿਅਕਤੀ ਜਿਸਦੀ ਸਲਾਨਾ ਆਮਦਨ 1,50,000 ਰੁਪਏ ਤੋਂ ਵੱਧ ਨਾ ਹੋਵੇ, ਉਹ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ ।
ਉਨਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ, ਨਿਰਧਾਰਿਤ ਪ੍ਰਫਾਰਮੇ ਤੇ ਜ਼ੋ ਅਥਾਰਟੀ ਵਲੋ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ, ਜ਼ਿਲਾ ਪੱਧਰ ਤੇ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਅਤੇ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਉਪਮੰਡਲ ਪੱਧਰ ਤੇ ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਦੇ ਦਫਤਰ ਵਿੱਚ ਜਾਂ ਫਰੰਟ ਆਫਿਸ ਜਾਂ ਲੀਗਲ ਏਡ ਕੇਅਰ ਅਤੇ ਸਪੋਰਟ ਸੈਂਟਰੇਲੀਗਲ ਲਿਟਰੇਸੀ ਕਲੱਬ ਆਦਿ ਵਿਖੇ ਪੇਸ਼ ਕੀਤੀ ਜਾ ਸਕਦੀ ਹੈ ।ਇਹ ਬੇਨਤੀ ਜ਼ੁਬਾਨੀ ਵੀ ਕੀਤੀ ਜਾ ਸਕਦੀ ਹੈ ।ਇਸ ਤੋ ਇਲਾਵਾ ਅਪਰਾਧ ਪੀੜਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ ਹੈ ਅਤੇ ਇਹ ਸਕੀਮਾਂ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੋ ਪ੍ਰਾਪਤ ਕੀਤਾ ਜਾ ਸਕਦਾ ਹੈ ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media