ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਦ ਅੰਮ੍ਰਿਤਸਰ ਪ੍ਰੈਸ ਕਲੱਬ ਆਫ ਅੰਮ੍ਰਿਤਸਰ (ਪੀ.ਸੀ.ਏ) ਨੇ ਪੰਜਾਬ ਸਰਕਾਰ ਵਲੋਂ ਪੱਤਰਕਾਰ ਭਾਈਚਾਰੇ ਨੂੰ ਸੂਬੇ ਵਿੱਚ ਟੋਲ ਟੈਕਸ ਮਾਫ ਕਰਨ ਅਤੇ ਪੰਜਾਬ ਵਿੱਚ ਐਕਰੀਡੇਸ਼ਨ ਕਮੇਟੀ ਗਠਮ ਕਰਨ ਦੇ ਐਲਾਨ ਦਾ ਜੋਰਦਾਰ ਸਵਾਗਤ ਕੀਤਾ ਹੈ।ਕਾਂਗਰਸ ਸਰਕਾਰ ਦੇ ਇਸ ਫੈਸਲੇ ਨੂੰ ਅਹਿਮ ਕਰਾਰ ਦਿੰਦਿਆਂ ਕਲੱਬ ਦੇ ਪ੍ਰਧਾਨ ਰਾਜੇਸ਼ ਗਿੱਲ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਕਿਹਾ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਜੋ ਵਾਅਦੇ ਕੀਤੇ ਸਨ ਉਨਾਂ ਵਿਚੋਂ ਦੋ ਪੂਰੇ ਕਰ ਕੇ ਲੰਮੇ ਸਮੇਂ ਤੋਂ ਲਟਕ ਰਹੀਆਂ ਪੱਤਰਕਾਰ ਭਾਈਚਾਰੇ ਦੀਆਂ ਮੰਗਾਂ ਦੇ ਹੱਲ ਵੱਲ ਕਦਮ ਵਧਾਇਆ ਹੈ ਅਤੇ ਮੁੱਖ ਮੰਤਰੀ ਪੱਤਰਕਾਰਾਂ ਦੀਆਂ ਹੋਰ ਮੁਸ਼ਕਲਾਂ ਤੇ ਪੁਰਾਣੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨਗੇ।ਉਨਾਂ ਆਸ ਪ੍ਰਗਟਾਈ ਕਿ ਮੀਡੀਆ ਕਰਮਚਾਰੀਆਂ ਦੀ ਭਾਲਈ ਲਈ ਜੋ ਵੀ ਸੂਬਾ ਪੱਧਰੀ ਕਮੇਟੀ ਬਣੇਗੀ ਉਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰੈਸ ਕਲੱਬਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media