Thursday, June 25, 2026

ਨਸ਼ੇ ਨੂੰ ਖਤਮ ਕਰਨ ਲਈ ਕਾਂਗਰਸ ਸਰਕਾਰ ਵਿਸ਼ੇਸ਼ ਕਦਮ ਚੁੱਕ ਰਹੀ ਹੈ – ਕਾਂਗਰਸੀ ਆਗੂ

PPN22030201701ਅਲਗੋਕੋਠੀ / ਅਮਰਕੋਟ, 22 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਹੋਈ ਹੂੰਝਾ ਫੇਰ ਜਿੱਤ ਨਾਲ ਹਲਕੇ ਵਿੱਚ ਖੁਸ਼ੀ ਦਾ ਮਾਹੋਲ ਬਣਿਆ ਹੋਇਆ ਹੈ ਅਤੇ ਵਰਕਰ ਵੱਖ-ਵੱਖ ਤਰੀਕਿਆਂ ਨਾਲ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਅਲਗੋਂ ਕੋਠੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਕਰਮ ਸਿੰਘ ਅਲਗੋਕੋਠੀ, ਕੇਵਲ ਸਿੰਘ ਦਾਸੂਵਾਲ ਪ੍ਰਧਾਨ ਯੂਥ ਕਾਂਗਰਸ ਖੇਮਕਰਨ, ਸਾਬਕਾ ਸਰਪੰਚ ਪ੍ਰਤਾਪ ਸਿੰਘ ਮੱਦਰ, ਅਵਤਾਰ ਸਿੰਘ ਮਾੜੀ ਨੌਬਾਦ, ਜਗੀਰ ਸਿੰਘ ਭੈਣੀ ਮਸਾ ਸਿੰਘ, ਗੁਰਜੰਟ ਮੱਦਰ ਬਾਗ ਵਾਲੇ ਆਦਿ ਹਲਕਾ ਖੇਮਰਕਰਨ ਵਿੱਚ ਕਾਂਗਰਸ ਦੀ ਜਿੱਤ ਨੇ ਅਕਾਲੀਆਂ ਦੀਆਂ ਲੋਕ ਵਿਰੋਧੀ ਪਾਲਸੀਆਂ ਵਿਰੁੱਧ ਫਤਵਾ ਦਿੱਤਾ ਹੈ ਅਤੇ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਕਾਂਗਰਸ ਪਾਰਟੀ ਨੂੰ ਦਿਲੋਂ ਪਿਆਰ ਕਰਦੇ ਹਨ।ਉਨਾਂ ਕਿਹਾ ਕਿ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਪੂਰੇ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ।ਉਨਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਨੂੰ ਖਤਮ ਕਰਨ ਲਈ ਕਾਂਗਰਸ ਪਾਰਟੀ ਦੀ ਸਰਕਾਰ ਵਿਸ਼ੇਸ਼ ਕਦਮ ਚੁੱਕ ਰਹੀ ਹੈ ਅਤੇ ਕੈਪਟਨ ਵਲੋਂ ਹਰ ਇਕ ਵਰਗ ਦੇ ਲੋਕਾਂ ਨੂੰ ਬਰਾਬਰ ਦੀਆਂ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply