Thursday, June 25, 2026

ਬਾਬਾ ਫ਼ਰੀਦ ਕਾਲਜ ਵੱਲੋਂ ‘ਵਿਸ਼ਵ ਜਲ ਦਿਵਸ’ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

PPN22030201703ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਵੱਲੋਂ ਪਾਣੀ ਦੀ ਅਹਿਮੀਅਤ ਨੂੰ ਜਾਨਣ ਲਈ ਅੱਜ ‘ਵਿਸ਼ਵ ਜਲ ਦਿਵਸ’ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਹਿੰਮਤ ਸਿੰਘ, ਸੀ.ਈ.ਓ., ਐਨ.ਸੀ.ਸੀ. 20 ਪੰਜਾਬ ਬਟਾਲੀਅਨ, ਬਠਿੰਡਾ ਸਨ।ਉਹਨਾਂ ਨੇ ਅੱਜ ਦੇੇ ‘ਵਿਸ਼ਵ ਜਲ ਦਿਵਸ’ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਣੀ ਹੈ ਤਾਂ ਜੀਵਨ ਹੈ, ਪਾਣੀ ਕੁਦਰਤ ਵੱਲੋਂ ਮਿਲੀ ਅਣਮੋਲ ਦਾਤ ਹੈ ਜਿਸ ਬਾਰੇ ਬਿਆਨ ਨਹੀਂ ਕੀਤਾ ਜਾ ਸਕਦਾ। ਪਾਣੀ ਸਾਡੀ ਮੁੱਢਲੀ ਲੋੜ ਹੈ ਪਰ ਪਾਣੀ ਦੀ ਹੋ ਰਹੀ ਦੁਰਵਰਤੋਂ ਅਤੇ ਪਾਣੀ ਪ੍ਰਦੁਸ਼ਣ ਕਰਕੇ ਇਸ ਅਣਮੋਲ ਦਾਤ ਦੀ ਹੋ ਰਹੀ ਬੇਕਦਰੀ ਇੱਕ ਗੰਭੀਰ ਸਮੱਸਿਆ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਪਾਣੀ ਬਚਾਉਣ ਬਾਰੇ ਪ੍ਰ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਨੂੰ ਅਪਨਾਉਣ ਲਈ ਕਿਹਾ।ਉਨ੍ਹਾਂ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਾਤਾਵਰਣ ਪ੍ਰਦੂਸ਼ਣ ਅਤੇ ਪਾਣੀ ਪ੍ਰਦੂਸ਼ਣ ਵਰਗੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਸਾਰਥਿਕ ਯਤਨਾਂ ਦੀ ਸਲਾਘਾ ਕੀਤੀ  ਅਤੇ ‘ਆਬ ਹੈ ਤਾਂ ਪੰਜਾਬ ਹੈ, ਨਹੀਂ ਤਾਂ ਕੰਮ ਖਰਾਬ ਹੈ’ ਦਾ ਸੁਨੇਹਾ ਦੇ ਕੇ ਆਪਣੇ ਭਾਸ਼ਣ ਨੂੰ ਸਮਾਪਤ ਕੀਤਾ।
ਇਸ ਤੋਂ ਇਲਾਵਾ ਕਾਲਜ ਦੇ ਐਗਰੀਕਲਚਰ ਵਿਭਾਗ ਵੱਲੋਂ ‘ਪੋਸਟਰ ਪ੍ਰੈਜ਼ਨਟੇਸ਼ਨ’ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ 65 ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੇ ਪਾਣੀ ਬਚਾਉਣ, ਡ੍ਰਿਪ ਸੰਚਾਈ ਕਰਨ ਅਤੇ ਬਾਰਸ਼ਾਂ ਦੇ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਸੰਦੇਸ਼ ਦੇਣ ਵਾਲੇ ਪੋਸਟਰ ਬਣਾਏ।ਇਹਨਾਂ ਮੁਕਾਬਲਿਆਂ ਵਿੱਚ ਬੀ.ਐਸ.ਸੀ. ਐਗਰੀਕਲਚਰ (6 ਸਾਲਾਂ) ਅੱਠਵਾਂ ਸਮੈਸਟਰ ਦੇ ਵਿਦਿਆਰਥੀ ਸੁਖਵਿੰਦਰ ਸਿੰਘ ਤੇ ਯਾਦਵਿੰਦਰ ਸਿੰਘ ਨੇ ਪਹਿਲਾ ਸਥਾਨ, ਬੀ.ਐਸ.ਸੀ ਐਗਰੀਕਲਚਰ (4 ਸਾਲਾਂ) ਦੂਜਾ ਸਮੈਸਟਰ ਦੀ ਵਿਦਿਆਰਥਣ ਚਾਰੂ ਤੇ  ਮਾਨਵੀ ਨੇ ਦੂਜਾ ਸਥਾਨ ਹਾਸਲ ਕੀਤਾ ਜਦੋਂ ਕਿ ਪ੍ਰਭਜੋਤ, ਕਰਨ ਅਤੇ ਭੁਪਿੰਦਰ ਨੇ ਤੀਜਾ ਸਥਾਨ ਹਾਸਲ ਕੀਤਾ।
‘ਵਿਸ਼ਵ ਜਲ ਦਿਵਸ’ ਸੰਬੰਧੀ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਪਾਣੀ ਦੇ ਪ੍ਰਦੂਸ਼ਣ ਅਤੇ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ ਜਿਸ ਵਿੱਚ ਤਕਰੀਬਨ 70 ਵਿਦਿਆਰਥੀਆਂ ਨੇ ਪਾਣੀ ਨੂੰ ਬਚਾਉਣ ਬਾਰੇ ਸਲੋਗਨ ਦਰਸਾਏ ਅਤੇ ਸਾਰੇ ਕੈਂਪਸ ਦੇ ਵਿਦਿਆਰਥੀਆਂ ਨੂੰ ਵੀ ਪਾਣੀ ਦੀ ਅਹਿਮੀਅਤ, ਪਾਣੀ ਦੀ ਦੁਰਵਰਤੋਂ ਰੋਕਣ ਅਤੇ ਸੰਜਮੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ । ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਨੇ ਇਸ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਤੋਂ ਇਲਾਵਾ ਕਾਲਜ ਦੇ ਰੈਡ ਰਿਬਨ ਕਲੱਬ ਵੱਲੋਂ ਵੀ ਭਾਸ਼ਣ ਪ੍ਰਤੀਯੋਗਤਾ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ।ਬਾਬਾ ਫ਼ਰੀਦ ਗਰੁੱਪ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ‘ਵਿਸ਼ਵ ਜਲ ਦਿਵਸ’ ਮੌਕੇ ਹਰ ਇੱਕ ਨੂੰ ਅਪੀਲ ਕੀਤੀ ਕਿ ਮਨੁੱਖ ਤਾਂ ਹੀ ਖੁਸ਼ਹਾਲ ਹੋ ਸਕਦਾ ਹੈ ਜੇਕਰ ਉਹ ਕੁਦਰਤੀ ਸੋਮਿਆਂ ਦੀ ਵਰਤੋਂ ਸੰਜਮ ਅਤੇ ਸੁਚੱਜੇ ਢੰਗ ਨਾਲ ਕਰੇ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply