Thursday, June 25, 2026

ਚੀਫ ਖਾਲਸਾ ਦੀਵਾਨ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ 5 ਲੱਖ ਦਾ ਚੈਕ ਵੀ ਭੇਟ

PPN22030201704ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਵਲੋਂ ਗੁ: ਸ੍ਰੀ ਕਲਗੀਧਰ ਸਾਹਿਬ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦਾ ਸਨਮਾਨ ਕੀਤਾ ਗਿਆ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਇਸ ਮੌਕੇ ਪਟਨਾ ਸਾਹਿਬ ਵਿਖੇ ਸਾਹਿਬੇ ਕਮਾਲ ਸ੍ਰੀ ਗੁ੍ਰੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੂਰਬ ਮੌਕੇ ਆਯੋਜਿਤ ਵਿਸ਼ਾਲ ਸਮਾਗਮ ਵਿਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਲੱਖਾਂ ਦੀ ਗਿਣਤੀ ਵਿਚ ਪੁੱਜੇ ਯਾਤਰੂਆਂ ਲਈ ਅਤਿ ਆਧੁਨਿਕ  ਸੁਵਿਧਾਵਾਂ ਨਾਲ ਸੁਸੱਜਿਤ ਸਾਫ ਸੁਥਰੀਆਂ ਸਰ੍ਹਾਂਵਾਂ ਅਤੇ ਲੰਗਰ ਦੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।
ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ੍ਰੀ ਗੁਰੁ ਗੋਬਿੰਦ ਸਿੰਘ ਦੇ 350 ਵੇਂ ਗੁਰਪੂਰਬ ਨੂੰ ਸਮਰਪਿਤ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਜੀ ਟੀ ਰੋਡ ਵਲੋਂ ਤਿਆਰ ਰੌਸ਼ਨੀ ਤੇ ਅਵਾਜ ਪ੍ਰੋਗਰਾਮ “ ਵਾਹ ਪ੍ਰਗਟਿਓ ਮਰਦ ਅਗੰਮੜਾ“ ਦੀ ਸੀ.ਡੀ ਤੇ ਸ੍ਰੀ ਗੁਰੁ ਗੋਬਿੰਦ ਸਿੰਘ ਦੀ ਜੀਵਨੀ ਤੇ ਅਧਾਰਿਤ ਪੁਸਤਕ ਭੇਂਟ ਕੀਤੀ ਅਤੇ ਧਾਰਮਿਕ ਅਸਥਾਨਾਂ ਵਿਖੇ ਨਿਸ਼ਕਾਮ ਭਾਵ ਨਾਲ ਕੀਤੀ ਜਾ ਰਹੀ ਸੇਵਾ ਵਿਚ ਯੋਗਦਾਨ ਪਾਉਣ ਹਿੱਤ ਚੀਫ ਖਾਲਸਾ ਦੀਵਾਨ ਵਲੋਂ ਉਨਾਂ ਨੂੰ 5 ਲੱਖ ਦਾ ਚੈਕ ਵੀ ਭੇਂਟ ਕੀਤਾ ਗਿਆ।ਇਸ ਮੌਕੇ ਪ੍ਰਧਾਨ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਐਡੀਸ਼ਨਲ ਸੱਕਤਰ ਹਰਜੀਤ ਸਿੰਘ ਕੋਠੀ ਵਾਲੇ , ਡਾ: ਧਰਮਵੀਰ ਸਿੰਘ, ਜੱਜਬੀਰ ਸਿੰਘ ਵਾਲੀਆ ਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply