ਫਾਜ਼ਿਲਕਾ, 22 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਸਥਿਤ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਬੂਟੇ ਲਗਾਉਣ ਸਬੰਧੀ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਸਕੂਲ ਦੇ ਨਿਦੇਸ਼ਕ ਰੂਪੇਸ਼ ਸ਼ਰਮਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਣ ਨੂੰ ਹਰਾ ਭਰਾ ਬਣਾਉਣ ਦਾ ਪ੍ਰਣ ਲੈਂਦੇ ਹੋਏ ਸਕੂਲ ਵਿਚ ਸਜਾਵਟੀ ਅਤੇ ਛਾਂ ਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਇਹ ਕ੍ਰਮ 23 ਮਾਰਚ ਸ਼ਹੀਦੀ ਦਿਹਾੜੇ ਤੱਕ ਲਗਾਤਾਰ ਚਲੇਗਾ।ਉਨ੍ਹਾਂ ਦੱਸਿਆ ਕਿ ਬੂਟੇ ਲਗਾਉਣ ਸਬੰਧੀ ਅਭਿਆਨ ਦੇ ਪਹਿਲੇ ਦਿਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਖੇਡ ਮੈਦਾਨ ਦੇ ਆਲੇ ਦੁਆਲੇ ਅਤੇ ਮੇਨ ਗੇਟ ਵਾਲੇ ਰਸਤੇ ਤੇ 50 ਬੂਟੇ ਲਗਾਏ ਅਤੇ ਉਨ੍ਹਾਂ ਦੀ ਦੇਖਭਾਲ ਦਾ ਪ੍ਰਣ ਲਿਆ।ਇਸ ਮੋਕੇ ਰਾਜਨ ਲੂਨਾ, ਸਕੂਲ ਪ੍ਰਿੰਸੀਪਲ ਮਨਪ੍ਰੀਤ ਕੌਰ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਸਹਿਯੋਗ ਕੀਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media