ਚੌਕ ਮਹਿਤਾ, 22 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਕੇ.ਐਸ ਐਗਰੋ ਸਰਵਿਸਜ ਰਈਆ ਏਜੰਸੀ ਦੇ ਮਾਲਕ ਜਥੇ. ਰਾਜਬੀਰ ਸਿੰਘ ਉਦੋਨੰਗਲ ਵਾਲਿਆਂ ਵੱਲੋਂ ਸਥਾਨਕ ਕਸਬਾ ਚੌਕ ਮਹਿਤਾ ਵਿਖੇ ਦਾਣਾ ਮੰਡੀ ਦੇ ਸਾਹਮਣੇ ਜੌਹਨਡੀਅਰ ਟ੍ਰੈਕਟਰਜ ਦੇ ਖੋਲੇ ਗਏ ਬ੍ਰਾਂਚ ਆਫਿਸ ਦਾ ਸ਼ੁੱਭ ਆਰੰਭ ਕਰਨ ਸਮੇਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।
ਇਸ ਸਮੇਂ ਵਿਸ਼ੇਸ਼ ਤੌਰ ਤੇ ਪੁੱਜੇ ਦਮਦਮੀ ਟਕਸਾਲ ਦੇ ਮੁੱਖੀ ’ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸ਼ਾਂਝ ਪਾਈ ਗਈ, ਉਪਰੰਤ ਖਾਲਸਾ ਨੇ ਆਪਣੇ ਕਰ ਕਮਲਾਂ ਨਾਲ ਰੀਬਨ ਕੱਟ ਕੇ ਉਦਘਾਟਨੀ ਰਸਮ ਕੀਤੀ।ਇਸ ਸਮੇਂ ਉਨਾ੍ਹਂ ਨਾਲ ਸ਼੍ਰੌਮਣੀ ਕਮੇਟੀ ਮੈਂਬਰ ਜਥੇ. ਬਿਕਰਮਜੀਤ ਸਿੰਘ ਕੋਟਲਾ, ਐਮ.ਡੀ ਨਵਤਨਵੀਰ ਸਿੰਘ, ਵਰਕਿੰਗ ਕਮੇਟੀ ਮੈਂਬਰ ਗੁਰਧਿਆਨ ਸਿੰਘ ਮਹਿਤਾ, ਕੰਵਰਦੀਪ ਸਿੰਘ ਮਾਨ, ਹਰਗੋਪਾਲ ਸਿੰਘ ਰੰਧਾਵਾ, ਸਰਪੰਚ ਭੁਪਿੰਦਰ ਸਿੰਘ ਸੈਦੂਕੇ, ਡਾ. ਪਰਮਜੀਤ ਸਿੰਘ ਸੰਂਧੂ, ਜਤਿੰਦਰ ਸਿੰਘ ਲੱਧਾਮੁੰਡਾ, ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਕਸ਼ਮੀਰ ਸਿੰਘ ਕਾਲਾ ਮਹਿਤਾ, ਇਕਬਾਲ ਸਿੰਘ ਸ਼ਾਹ ਮਹਿਤਾ, ਹਰਜੀਤ ਸਿੰਘ ਚਾਟੀਵਿੰਡ, ਹਰਸ਼ਦੀਪ ਸਿੰਘ ਰੰਧਾਵਾ, ਸਰਪੰਚ ਜੁਗਿੰਦਰ ਸਿੰਘ ਮਲਕ ਨੰਗਲ, ਬਲਾਕ ਸੰਮਤੀ ਮੈਂਬਰ ਮਲਕੀਤ ਸਿੰਘ, ਬਲਾਕ ਸੰਤੀ ਮੈਂਬਰ ਮਨਜੀਤ ਸਿੰਘ ਮੰਨਾ, ਤਜਿੰਦਰਪਾਲ ਸਿੰਘ ਲਾਡੀ, ਗਿਆਨੀ ਸੁਰਜੀਤ ਸਿੰਘ, ਹਰਜਿੰਦਰ ਸਿੰਘ ਨੰਗਲੀ, ਤੇ ਹੋਰ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media