ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਵਿਚ ਖੂਨਦਾਨ ਕੈਂਪ ਲਗਾਇਆ ਗਿਆ।ਇਸ ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਵਜੋ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਜੱਜ ਸ੍ਰੀ ਏ.ਬੀ ਚੌਧਰੀ ਨੇ ਸਾਮਲ ਹੋ ਕੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ।

ਇਸ ਖੂਨਦਾਨ ਕੈਂਪ ਵਿੱਚ ਵਕੀਲਾਂ ਅਤੇ ਸਟਾਫ ਵੱਲੋਂ ਖੂਨਦਾਨ ਕੀਤਾ ਗਿਆ।ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਲਈ ਸਿਵਲ ਹਸਪਤਾਲ ਦੇ ਡਾਕਟਰ ਸ੍ਰੀ ਸੰਦੀਪ ਕੁਮਾਰ ਵੱਲੋਂ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਜੱਜ ਸ੍ਰੀ ਏ.ਬੀ ਚੌਧਰੀ, ਜਿਲ੍ਹਾ ਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਅਤੇ ਪ੍ਰਧਾਨ ਜਿਲ੍ਹਾ ਬਾਰ ਐਸੋਸੀਏਸਨ ਲਲਿਤ ਮੋਹਨ ਨੂੰ ਸਨਮਾਨਿਤ ਕੀਤਾ ਗਿਆ।ਉਨ੍ਹਾਂ ਦਸਿਆ ਕਿ ਖੂਨਦਾਨ ਕੈਂਪ ਵਿਚ ਦਾਨ ਕੀਤਾ ਗਿਆ ਖੂਨ ਕਾਫੀ ਵਰਤੋ ਵਿਚ ਲਿਆ ਗਿਆ ਜਿਸ ਨਾਲ ਮਰੀਜਾ ਦੀ ਖੂਨ ਦੀ ਕਮੀ ਨੂੰ ਪੂਰੀ ਕੀਤਾ ਗਿਆ।ਇਸ ਮੋਕੇ ਸ੍ਰੀਮਤੀ ਰਮੇਸ ਕੁਮਾਰੀ ਵਧੀਕ ਸੈਸ਼ਨ ਜੱਜ, ਫੈਮਲੀ ਕੋਰਟ, ਰਾਕੇਸ਼ ਸ਼ਰਮਾ ਵਧੀਕ ਸੈਸ਼ਨ ਜੱਜ, ਕੇਵਲ ਕ੍ਰਿਸਨ ਸਿਵਲ ਜੱਜ ਸੀਨੀਅਰ ਡਵੀਜਨ, ਕਪਿਲ ਅਗਰਵਾਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀਮਤੀ ਗੁਰਜੀਤ ਕੋਰ ਢਿਲੋ ਵਧੀਕ ਸਿਵਿਲ ਜੱਜ ਸੀਨੀਅਰ ਡਵੀਜਨ, ਮਨਦੀਪ ਸਿੰਘ ਕੈਂਥ ਜੇ.ਐਮ.ਆਈ.ਸੀ ਅਤੇ ਮਿਸ ਲਵਲੀਨ ਸੰਧੂ ਜੇ.ਐਮ.ਆਈ.ਸੀ ਆਦਿ ਮੌਜੂਦ ਸਨ।
Punjab Post Daily Online Newspaper & Print Media