Monday, November 16, 2026

ਪਿੰਡ ਭਸੌੜ ਦੀਆਂ ਖੇਡਾਂ ਦਾ ਪੋਸਟਰ ਰੀਲੀਜ਼

ਧੂਰੀ, 23 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੁਰੂ ਸਰ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ.) ਅਤੇ ਨਗਰ ਪੰਚਾਇਤ ਪਿੰਡ ਭਸੌੜ ਵੱਲੋਂ ਤਿੰਨ ਰੋਜਾ ਖੇਡਾਂ 25,26 ਅਤੇ 27 ਮਾਰਚ ਨੂੰ ਭਸੌੜ ਵਿਖੇ ਕਰਵਾਈਆਂ ਜਾ ਰਹੀਆਂ ਹਨ ਅਤੇ ਹਲਕਾ ਧੂਰੀ ਦੇ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਖੰਗੂੜਾ ਵਲੋਂ ਖੇਡਾਂ ਦਾ ਪੋਸਟਰ ਰੀਲੀਜ਼ ਕੀਤਾ ਗਿਆ।PPN2303201705 ਇਸ ਮੌਕੇ ਗੋਲਡੀ ਖੰਗੂੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੇਡਾਂ ਸ਼ਰੀਰਕ ਅਤੇ ਮਾਨਸਿਕ ਵਿਕਾਸ ਲਈ ਬੇਹਦ ਲਾਭਦਾਇਕ ਹੁੰਦੀਆਂ ਹਨ ਅਤੇ ਨੌਜਵਾਨ ਪੀੜੀ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਲੋੜ ਹੈ।ਉਹਨਾਂ ਪਿੰਡ ਭਸੌੜ ਦੇ ਕਲੱਬ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਵੀ ਕੀਤੀ।ਇਸ ਮੌਕੇ ਕਲੱਬ ਦੇ ਪ੍ਰਧਾਨ ਅਰਸ਼ਦੀਪ ਸਿੰਘ ਲੱਕੀ, ਹਾਕਮ ਸਿੰਘ ਗਿੱਲ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਰਿੰਪਾ ਸਾਬਕਾ ਪ੍ਰਧਾਨ, ਨਰਪਾਲ ਸਿੰਘ, ਦਲਜੀਤ ਸਿੰਘ, ਮਨਪ੍ਰੀਤ ਸਿੰਘ, ਪ੍ਰਭਜੋਤ ਸਿੰਘ ਕਾਲਾ ਅਤੇ ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …

Leave a Reply