Tuesday, November 17, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਖੂਨਦਾਨ ਕੈਂਪ ਦਾ ਉਦਘਾਟਨ

PPN2303201707ਬਠਿੰਡਾ, 23 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਪਰਮਜੀਤ ਸਿੰਘ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਖੂਨ ਦਾਨ ਕੈਂਪ ਦਾ ਉਦਘਾਟਨ ਸ਼੍ਰੀਮਤੀ ਸਨੇਹ ਲੱਤਾ ਮਲਿਕ ਪਤਨੀ ਜਸਟਿਸ ਰਾਮੇਸ਼ਵਰ ਮਲਿਕ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਮੈਕਸ ਹਸਪਤਾਲ ਵਿਖੇ ਆਸਰਾ ਵੈਲਫੇਅਰ ਸੁਸਾਇਟੀ (ਰਜਿ.) ਦੀ ਮਦਦ ਨਾਲ ਕੀਤਾ ਗਿਆ। ਬਰੀਨ ਪ੍ਰਤਾਪ ਸਿੰਘ ਪੁੱਤਰ ਪਰਮਜੀਤ ਸਿੰਘ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੈਂਪ ਦੀ ਸ਼ੁਰੂਆਤ ਆਪਣਾ ਖੂਨ ਦਾਨ ਕਰਕੇ ਕੀਤੀ। ਉਥੇ ਮੌਕੇ ਤੇ 50 ਖੂਨ ਦਾਨੀ ਹਾਜ਼ਰ ਸਨ ਬਲਕਿ ਮੀਡੀਆ (ਸੰਚਾਰ) ਦੇ ਲੋਕਾਂ ਨੇ ਵੀ ਖੂਨਦਾਨ ਕੀਤਾ। ਸ਼੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਕੈਂਪ ਦਾ ਆਯੋਜਿਤ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਯਾਦ ਕਰਦਿਆਂ ਕੀਤਾ ਗਿਆ ਹੈੇ।ਮੌਕੇੇ ਹਾਜ਼ਰ ਲੋਕਾਂ ਨੂੰ ਖੂਨਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸ਼ਹੀਦਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਕਿਹਾ ਗਿਆ ਜਿਨ੍ਹਾਂ ਆਪਣੀਆਂ ਜਿੰਦਗੀਆਂ ਦੇਸ਼ ਦੀਆਂ ਆਉਣ ਵਾਲੀਆਂ ਪੀੜੀਆਂ ਦੇ ਭਵਿੱਖ ਨੂੰ ਚੰਗਾ ਬਣਾਉਣ ਲਈ ਕੁਰਬਾਨ ਕਰ ਦਿੱਤੀਆਂ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …

Leave a Reply