Monday, February 23, 2026

ਜਨਰਲ ਇਜਲਾਸ ਤੋਂ ਪਹਿਲਾ ਸਰਨਾ ਦਲ ਨੂੰ ਵੱਡਾ ਝਟਕਾ

PPN2303201713ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਕਮੇਟੀ ਦੇ ਜਨਰਲ ਇਜਲਾਸ ਤੋਂ ਪਹਿਲਾ ਅੱਜ ਸਰਨਾ ਦਲ ਨੂੰ ਵੱਡਾ ਝਟਕਾ ਲਗਿਆ ਜਦ ਕਮੇਟੀ ਚੋਣ ਵਿਚ ਜੇਤੂ ਹੋਏ 7 ਮੈਂਬਰਾਂ ਵਿਚੋਂ 2 ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਪ੍ਰਾਪਤ ਕੀਤੀ। ਇਨ੍ਹਾਂ ਮੈਂਬਰਾਂ ਵਿਚ ਲਾਜਪਤ ਨਗਰ ਵਾਰਡ ਤੋਂ ਜਤਿੰਦਰ ਸਿੰਘ ਸਾਹਨੀ ਤੇ ਦਿਲਸ਼ਾਦ ਗਾਰਡਨ ਵਾਰਡ ਤੋਂ ਜਿੱਤੇ ਬਲਬੀਰ ਸਿੰਘ ਵਿਵੇਕ ਵਿਹਾਰ ਸ਼ਾਮਿਲ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਭਾਰੀ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ ਨੇ ਦੋਨੋਂ ਮੈਂਬਰਾ ਦਾ ਦਲ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਉਕਤ ਮੈਂਬਰਾਂ ਵੱਲੋਂ ਦਲ ਵਿਚ ਸ਼ਾਮਿਲ ਹੋਣ ਨੂੰ ਦਿੱਲੀ ਦੀ ਸੰਗਤਾਂ ਵੱਲੋਂ ਅਕਾਲੀ ਦਲ ਦੇ ਹੱਕ ਵਿਚ ਦਿੱਤੇ ਗਏ ਫਤਵੇ ਨਾਲ ਜੋੜਿਆ। ਉਨ੍ਹਾਂ ਨੇ ਸਰਨਾ ਦਲ ਦੇ ਕੁਝ ਹੋਰ ਮੈਂਬਰਾਂ ਦੇ ਵੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਇਸ਼ਾਰਾ ਕੀਤਾ। ਇਸ ਮੌਕੇ ਤੇ ਸੀਨੀਅਰ ਆਗੂ ਅਵਤਾਰ ਸਿੰਘ ਹਿਤ, ਓਂਕਾਰ ਸਿੰੰਘ ਥਾਪਰ, ਕੁਲਦੀਪ ਸਿੰਘ ਭੋਗਲ, ਹਰਮਨਜੀਤ ਸਿੰਘ ਤੇ ਕਮੇਟੀ ਮੈਂਬਰ ਪਰਮਜੀਤ ਸਿੰਘ ਚੰਢੋਕ ਮੌਜੂਦ ਸੀ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply