Saturday, June 14, 2025
Breaking News

ਕਮਿਸ਼ਨਰ ਸ਼੍ਰੀ ਵੀ.ਕੇ. ਸਰਮਾ ਵੱਲੋਂ ਨਸ਼ਾ ਛਡਾਉ ਕੇਂਦਰ ਫਾਜਿਲਕਾ ਦਾ ਨਰੀਖਣ

ਨਸ਼ਿਆਂ ਵਿਰੁੱਧ ਮੁਹਿਮ ਲਈ ਸਵੈ ਸੇਵੀ, ਧਾਰਮਿਕ ਸੰਸਥਾਂਵਾਂ ਅਤੇ ਆਮ ਲੋਕਾਂ ਤੋ ਸਹਿਯੋਗ ਮੰਗਿਆ

 PPN210609

ਫਾਜਿਲਕਾ, 21 ਜੂਨ (ਵਿਨੀਤ ਅਰੋੜਾ) – ਫਿਰੋਜਪੁਰ ਡਵੀਜਨ ਦੇ ਕਮਿਸ਼ਨਰ ਸ਼੍ਰੀ ਵੀ.ਕੇ.ਸ਼ਰਮਾ ਅਤੇ ਸ਼੍ਰੀ ਖੂਬੀ ਰਾਮ ਆਈ.ਜੀ.(ਸੁਰੱਖਿਆ) ਵੱਲੋਂ ਫਾਜਿਲਕਾ ਜਿਲ੍ਹੇ ਵਿਚ ਖੋਲੇ ਗਏ ਨਸ਼ਾ ਛਡਾਉ ਕੇਂਦਰਾਂ ਵਿਚ ਮਰੀਜਾਂ ਦੀ ਸਹੁਲਤ ਲਈ ਕੀਤੇ ਗਏ ਪ੍ਰਬੰਧਾ ਅਤੇ ਦਿੱਤੀਆ ਜਾ ਰਹੀਆਂ ਸਹੂਲਤਾ ਦਾ ਜਾਇਜਾ ਲੈਣ ਲਈ ਸਿਵਲ ਹਸਪਤਾਲ ਫਾਜਿਲਕਾ ਵਿਚ ਬਣਾਏ ਗਏ ਨਸ਼ਾ ਛਡਾਉ ਕੇਂਦਰ ਦਾ ਦੋਰਾ ਕੀਤਾ । ਇਸ ਮੋਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਅਤੇ ਸ਼੍ਰੀ ਸਵਪਨ ਸ਼ਰਮਾ ਐਸ.ਐਸ.ਪੀ. ਵੀ ਹਾਜਰ ਸਨ ਕਮਿਸ਼ਨਰ ਸ਼ੀ ਵੀ.ਕੇ.ਸਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਨਸ਼ਾ ਛਡਾਉ ਕੇਂਦਰ ਵਿਚ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਦਵਾਈਆਂ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਇਸ ਮੋਕੇ ਦਾਖਲ ਮਰੀਜਾਂ ਨਾਲ ਵੀ ਗਲਬਾਤ ਕੀਤੀ ਅਤੇ ਕਿਹਾ ਕਿ ਉਹ ਆਪ ਵੀ ਨਸ਼ੇ ਛੱਡਣ ਅਤੇ ਹੋਰ ਨਸ਼ਿਆਂ ਦੇ ਆਦਿਆਂ ਨੂੰ ਵੀ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ।  ਪੰਜਾਬ ਸਰਕਾਰ ਵੱਲੋਂ ਨਸ਼ਾ ਛਡਾਉ ਕੇਂਦਰਾਂ ਵਿਚ ਮਰੀਜਾਂ ਨੂੰ ਮੁਫਤ ਦਵਾਈਆਂ ਮੁਹਇਆ ਕਰਵਾਇਆਂ ਜਾ ਰਹੀਆਂ ਹਨ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਨਸ਼ਾਂ ਛਡਾਉ ਮੁਹਿਮ ਵਿਚ ਪੂਰਨ ਸਹਿਯੋਗ ਦੇਣ ਤਾਂ ਜੋ ਕੀਮਤੀ ਜਾਨਾਂ ਨੂੰ ਮੋਤ ਦੇ ਮੁਹ ਵਿਚ ਜਾਣ ਤੋਂ ਰੋਕਿਆ ਜਾ ਸਕੇ । ਕਮਿਸ਼ਨਰ ਸ਼੍ਰੀ ਵੀ.ਕੇ. ਸਰਮਾ ਅਤੇ ਆਈ.ਜੀ (ਸੁੱਰਖਿਆ) ਸ਼੍ਰੀ ਖੂਬੀ ਰਾਮ ਵੱਲੋ ਫਾਜਿਲਕਾ ਦੀਆਂ ਸਮਾਜ ਸੇਵੀ ਸੰਸਥਾਂਵਾ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਤੋਂ ਨਸ਼ਾ ਛਡਾਉ ਮੁਹਿਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ ।  ਸਮੂਹ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁਧ ਚਲਾਈ ਗਈ ਮੁਹਿਮ ਦਾ ਸਵਾਗਤ ਕਰਦਿਆਂ ਇਸ ਦੀ ਸਫਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ।
ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਇਸ ਮੋਕੇ ਦੱਸਿਆ ਕਿ ਜਿਲ੍ਹੇ ਵਿਚ ਸਿਵਲ ਹਸਪਤਾਲ ਅਬੋਹਰ, ਸਿਵਲ ਹਸਪਤਾਲ ਫਾਜਿਲਕਾ ਅਤੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਨਸ਼ਾ ਛਡਾਉ ਕੇਂਦਰ ਸਥਾਪਤ ਕੀਤੇ ਗਏ ਹਨ ਜਿੱਥੇ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਹੋਰ ਸਹੂਲਤਾਂ ਦੇ ਨਾਲ ਨਾਲ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤਿਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਨਸ਼ਾ ਛਡਾਉ ਕੇਂਦਰਾਂ ਵਿਚ ੧੦੦ ਦੇ ਕਰੀਬ ਮਰੀਜਾਂ ਦਾ ਇਲਾਜ ਚਲ ਰਿਹਾ ਹੈ ।  ਉਨ੍ਹਾਂ ਦੱਸਿਆ ਨਸ਼ਾ ਛਡਾਉ ਕੇਂਦਰਾਂ ਲਈ ਤਿੰਨ ਨੋਡਲ ਅਫਸਰ ਬਣਾਏ ਗਏ ਹਨ ।  ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਸਬੰਧੀ ਕਿਸੇ ਵੀ ਜਾਣਕਾਰੀ ਲਈ ਨੋਡਲ ਅਫਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ । ਡਾ. ਸੀ.ਐਮ.ਕਟਾਰਿਆ ਫਾਜਿਲਕਾ, ਡਾ. ਯੁਧਿਸ਼ਟਰ ਅਬੋਹਰ ਅਤੇ ਡਾ. ਭੁਪਿੰਦਰ ਸਿੰਘ ਜਲਾਲਾਬਾਦ ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ ।ਇਸ ਮੋਕੇ ਸਿਵਲ ਸਰਜਨ ਸ਼੍ਰੀ ਬਲਦੇਵ ਰਾਜ ਚਾਵਲਾ, ਸਹਾਇਕ ਸਿਵਲ ਸਰਜਨ ਡਾ. ਦਵਿੰਦਰ ਭੁੱਕਲ ਤੋਂ ਇਲਾਵਾ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜਰ ਸਨ ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply