Monday, February 23, 2026

ਖਾਲਸਾ ਕਾਲਜ ਲਾਅ ਵਿਖੇ ਮਨਾਇਆ ਭਗਤ ਸਿੰਘ ਜੀ ਦਾ ਸ਼ਹੀਦੀ ਦਿਨ

PPN2303201721ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਨ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ’ਤੇ ਪ੍ਰਿੰ: ਡਾ. ਜਸਪਾਲ ਸਿੰਘ, ਸਟਾਫ਼ ਮੈਂਬਰਜ਼ ਅਤੇ ਵਿਦਿਆਰਥੀਆਂ ਵੱਲੋਂ ਫੁੱਲ ਮਾਲਾਵਾਂ ਅਰਪਨ ਕੀਤੀਆਂ ਗਈਆਂ।
ਇਸ ਪ੍ਰਿੰ: ਡਾ. ਜਸਪਾਲ ਸਿੰਘ ਨੇ ਕਿਹਾ ਕਿ ਭਾਰਤ ਦੀ ਅਜ਼ਾਦੀ ’ਚ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦਾ ਬਹੁਤ ਵਡਮੁੱਲਾ ਯੋਗਦਾਨ ਰਿਹਾ ਹੈ। ਉਨ੍ਹਾਂ ਦਸਿਆ ਕਿ ਅਜ਼ਾਦੀ ਦੇ ਸੰਘਰਸ਼ ਲਈ ਦੇਸ਼ ਭਰ ’ਚ ਜਿੰਨ੍ਹਾਂ 121 ਦੇਸ਼ ਭਗਤਾਂ ਨੂੰ ਫਾਂਸੀ ’ਤੇ ਚੜਾਇਆ ਗਿਆ, ਉਨ੍ਹਾਂ ’ਚੋਂ 93 ਸਿੱਖ ਸਨ।ਇਸੇ ਤਰ੍ਹਾਂ ਅਜ਼ਾਦੀ ਦੇ ਸ਼ੰਘਰਸ਼ ਦੇ ਸਬੰਧ ’ਚ ਜਿਨ੍ਹਾਂ 2626 ਦੇਸ਼ ਭਗਤਾਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਉਨ੍ਹਾਂ ’ਚੋਂ 2147 ਸਿੱਖ ਸਨ।
ਉਨ੍ਹਾਂ ਕਿਹਾ ਕਿ ਭਾਵੇਂ ਸਿੱਖ ਭਾਰਤ ਦੀ ਕੁਲ ਆਬਾਦੀ ਦਾ 1.5% ਹਨ, ਪਰ ਆਜ਼ਾਦੀ ਦੇ ਸੰਘਰਸ਼ ’ਚ ਸਿੱਖਾਂ ਦਾ ਯੋਗਦਾਨ 90% ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣ ਅਤੇ ਉਨ੍ਹਾਂ ਵੱਲੋਂ ਪਾਏ  ਪੂਰਨਿਆਂ ’ਤੇ ਚੱਲਣ ਲਈ ਕਿਹਾ।ਇਸ ਮੌਕੇ ਡਾ. ਸ਼ਮਸ਼ੇਰ ਸਿੰਘ, ਡਾ.ਅਰਨੀਤ ਕੌਰ, ਡਾ. ਕੋਮਲ ਕ੍ਰਿਸ਼ਨ ਮਹਿਤਾ, ਡਾ. ਗੁਨੀਸ਼ਾ ਸਲੂਜਾ, ਡਾ. ਹਰਪ੍ਰੀਤ ਕੌਰ, ਪ੍ਰੋ.ਜਸਕਿਰਨਬੀਰ ਕੌਰ, ਪ੍ਰੋ. ਰਾਸ਼ੀਮਾ ਚੰਗੋਤਰਾ, ਪ੍ਰੋ. ਸੁਖਮਨਪ੍ਰੀਤ ਕੌਰ, ਪ੍ਰੋ. ਨੀਤੂ ਸੂਦ, ਪ੍ਰੋ. ਜਸਵੀਨ ਕੌਰ ਵਾਲੀਆ ਪ੍ਰੋ. ਮਲਵਿੰਦਰ ਸਿੰਘ, ਪ੍ਰੋ. ਰਾਜਦੀਪ ਕੌਰ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਸਿਰਮਨਜੀਤ ਸਿੰਘ, ਪ੍ਰੋ. ਅਨੀਤਾ ਸ਼ਰਮਾ, ਪ੍ਰੋ. ਪੂਜਾ ਸਲਵਾਨ, ਪ੍ਰੋ, ਲਕਸ਼ਮੀ ਸੋਨੀ, ਪ੍ਰੋ. ਨਰੇਸ਼ ਕੁਮਾਰ, ਪ੍ਰੋ. ਨਤਾਸ਼ਾ ਮਹਾਜਨ ਅਤੇ ਪ੍ਰੋ. ਖਿੰਨਤਨਪ੍ਰੀਤ ਕੌਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply