ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਯੂਨੀਵਰਸਿਟੀ ਦੇ ਟੈਗੋਰ ਓਪਨ ਏਅਰ ਥੀਏਟਰ ਵਿਖੇ ਅੱਜ 25 ਮਾਰਚ ਤੱਕ ਚੱਲਣ ਵਾਲੇ 3 ਰੋਜ਼ਾ ‘ਦੂਸਰੇ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2017’ ਦਾ ਸ਼ਾਨਦਾਰ ਅਗਾਜ਼ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਜਿਸ ’ਚ ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਬਿਜਨੈਸ਼ ਸਟੱਡੀ ਐਂਡ ਟੈਕਨਾਲੋਜੀ, ਮੋਹਾਲੀ ਸਮੇਤ 13 ਕਾਲਜਾਂ ਤੋਂ ਸੈਂਕੜੇ ਵਿਦਿਆਰਥੀ ਬੜੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਅੱਜ ਅਗਾਜ਼ ਦੇ ਪਹਿਲੇ ਦਿਨ ਮੌਕੇ ਰੰਗੋਲੀ, ਡਿਬੇਟ, ਪੋਸਟਰ ਮੇਕਿੰਗ, ਪੇਟਿੰਗ, ਕਲੇਅ ਮਾਡਲਿੰਗ, ਮਹਿੰਦੀ, ਫ਼ੋਟੋਗ੍ਰਾਫ਼ੀ, ਫ਼ੁਲਕਾਰੀ, ਕਾਰਟੂਨਿੰਗ, ਕੁਲਾਜ਼ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ।
ਫੈਸਟੀਵਲ ਦੀ ਸ਼ੁਰੂਆਤ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਉਪਰੰਤ ਸ: ਛੀਨਾ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਕਾਬਲੀਅਤ ਨੂੰ ਨੋ-ਬਰ-ਨੋ ਰੱਖਣ ਲਈ ਖ਼ਾਲਸਾ ਕਾਲਜਜ਼ ਮੈਨੇਜ਼ਮੈਂਟ ਦੁਆਰਾ ਕੀਤੇ ਗਏ ਐਲਾਨ ਮੁਤਾਬਕ ਵਿੱਦਿਅਕ ਢਾਂਚੇ ਦੀ ਮਜ਼ਬੂਤੀ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਹਰੇਕ ਸਾਲ ਯੂਥ ਫੈਸਟੀਵਲਾਂ ਤੇ ਹੋਰਨਾਂ ਸਮਾਗਮਾਂ ਦਾ ਆਯੋਜਨ ਸਮੇਂ-ਸਮੇਂ ਕੀਤਾ ਜਾ ਰਿਹਾ ਹੈ। ਕਿਉਂਕਿ ਵਿਦਿਆਰਥੀ ਜੀਵਨ ’ਚ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਹੀ ਅਜਿਹੇ ਜਰੀਆ ਹਨ ਜੋ ਇਕ ਅਜਿਹਾ ਮੰਚ ਪ੍ਰਦਾਨ ਕਰਦੇ ਹੈ, ਜਿਸ ਨਾਲ ਉਹ ਜ਼ਿੰਦਗੀ ਦਾ ਨਿਰਨਾਇਕ ਫੈਸਲਾ ਲੈਣ ਦੇ ਕਾਬਿਲ ਹੁੰਦੇ ਹਨ।
ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਅਤੇ ’ਵਰਸਿਟੀ ਦੇ ਰਜਿਸਟਰਾਰ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਮੈਨੇਜ਼ਮੈਂਟ ਦੁਆਰਾ ਹਰ ਸਾਲ ਉਲੀਕੇ ਗਏ ‘ਯੂਥ ਫੈਸਟੀਵਲ’ ਸਬੰਧੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਇਕ ਉੱਚ ਮੰਚ ਮੁਹੱਈਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਦੀ ਕਲਾ ਦਾ ਤਜ਼ਰਬਾ ਵੱਧੇਗਾ ਅਤੇ ਆਪਣੀਆਂ ਖਾਮੀਆਂ ਤੋਂ ਸੇਧ ਲੈਂਦੇ ਹੋਏ ਆਪਣੇ-ਆਪ ਨੂੰ ਪ੍ਰਫ਼ੈਕਟ ਸਾਬਤ ਕਰਨ ਲਈ ਜਦੋਂ-ਜਹਿਦ ਕਰ ਸਕਣਗੇ। ਉਨ੍ਹਾਂ ਇਸ ਮੌਕੇ ਹਾਜ਼ਰ ਸਮੂੰਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਜੀ ਆਇਆ।
ਫੈਸਟੀਵਲ ਦੌਰਾਨ ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਸਾਇੰਸਸ ਪ੍ਰਿੰ: ਡਾ. ਐੱਸ. ਕੇ. ਜੰਡ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰ: ਡਾ. ਨੀਲਮ ਜੰਡ ਆਦਿ ਮੈਨੇਜ਼ਮੈਟ ਵੱਲੋਂ ਉਲੀਕੇ ਪ੍ਰੋਗਰਾਮ ਦਾ ਸ਼ਲਾਘਾ ਕਰਦਿਆਂ ਲਏ ਫੈਸਲੇ ਦਾ ਸਵਾਗਤ ਕੀਤਾ। ਪ੍ਰੋਗਰਾਮ ’ਚ ਜੱਜ ਸਾਹਿਬਾਨ ਦੀ ਭੂਮਿਕਾ ਡਾ. ਇੰਦਰਜੀਤ ਕੌਰ ਗਿੱਲ, ਗੁਰਿੰਦਰਪਾਲ, ਨਿਸ਼ਿੰਤ ਕਾਹਲੋਂ, ਧਰਮਿੰਦਰ ਕੁਮਾਰ, ਕੁਲਵੰਤ ਸਿੰਘ ਗਿੱਲ ਆਦਿ ਵੱਲੋਂ ਨਿਭਾਈ ਗਈ।
ਯੁਵਕ ਮੇਲੇ ’ਚ ਖ਼ਾਲਸਾ ਕਾਲਜ, ਖਾਲਸਾ ਕਾਲਜ ਆਫ਼ ਐਜੂਕੇਸ਼ਨ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਚਵਿੰਡਾ ਦੇਵੀ, ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਲਾਅ, ਖਾਲਸਾ ਕਾਲਜ ਆਫ਼ ਇੰਜੀ. ਐਂਡ ਟੈਕਨੋਲੋਜੀ, ਖਾਲਸਾ ਕਾਲਜ ਆਫ਼ ਨਰਸਿੰਗ, ਖਾਲਸਾ ਕਾਲਜ ਆਫ਼ ਫਾਰਮੇਸੀ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ, ਹੇਰ ਅਤੇ ਖਾਲਸਾ ਕਾਲਜ ਆਫ਼ ਵੈਟਨਰੀ ਅਤੇ ਐਨੀਮਲ ਸਾਇੰਸਜ ਆਦਿ ਨੇ ਭਾਗ ਲਿਆ। ਫੈਸਟੀਵਲ ਸਬੰਧੀ ਵਿਦਿਆਰਥੀਆਂ ’ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਕਰਕੇ ਕਾਲਜ ਦੇ ਵਿਹੜਾ ਦਿਲਕਸ਼ ਨਜ਼ਰੀ ਆ ਰਿਹਾ ਹੈ। ਪ੍ਰੋਗਰਾਮ ਦੌਰਾਨ ਉਕਤ ਸਮੂਹ ਕਾਲਜਾਂ ਦੇ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media