ਬਾਬਾ ਬਕਾਲਾ ਸਾਹਿਬ, 23 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਨਾਲ ਸੰਬੰਧਿਤ ਗੁਰੂ ਤੇਗ ਬਹਾਦਰ ਯੂਥ ਸਪੋਰਟਸ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ।ਕਲੱਬ ਦੇ ਸਰਪ੍ਰਸਤ ਬਲਵਿੰਦਰ ਸਿੰਘ ਅਠੌਲਾ ਅਤੇ ਪ੍ਰਧਾਨ ਅਮਨਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਸ਼ਹੀਦਾਂ ਵੱਲੋਂ ਦਰਸਾਏ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਿਆ।ਇਸ ਮੌਕੇ ਗੁਰਜੀਤ, ਦਵਿੰਦਰ ਸਿੰਘ ਸਾਬੀ ਹਰਮਨਦੀਪ ਸਿੰਘ, ਮਨਜਿੰਦਰ ਸਿੰਘ, ਜਸਕਰਨ ਬਾਵਾ, ਸਿਮਰਨ, ਨਿਸ਼ਾਨ ਸਿੰਘ, ਜਸਬੀਰ ਸਿੰਘ, ਕੋਮਲ ਸੰਧੂ, ਸੰਨਪ੍ਰੀਤ ਸਿੰਘ ਮਣੀ, ਗੁਰਜੀਤ ਬਾਠ, ਅੰਮ੍ਰਿਤ ਭੁੱਲਰ, ਕਰਨਪ੍ਰੀਤ ਆਦਿ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media