ਧੂਰੀ, 24 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਸਾਰੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਦੀ ਪ੍ਰਧਾਨਗੀ ਹੇਠ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦੀਆਂ ਨੁੱਕੜ ਮੀਟਿੰਗਾਂ ਹੋਈਆਂ।
ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 5 ਅਕਤੂਬਰ ਨੂੰ ਪਿੰਡ ਜਲੂਰ ਵਿੱਚ ਸ਼ਾਮਲਾਟ ਜ਼ਮੀਨ ਵਿੱਚੋਂ ਤੀਜਾ ਹਿੱਸਾ ਜ਼ਮੀਨ ਠੇਕੇ `ਤੇ ਲੈਣ ਦੀ ਮੰਗ ਕਰ ਰਹੇ ਮਜ਼ਦੂਰਾਂ ਤੇ ਕੁਝ ਗੁੰਡਾ ਅਨਸਰਾਂ ਨੇ ਹਮਲਾ ਕਰ ਦਿੱਤਾ ਸੀ ਅਤੇ ਇਹਨਾਂ 38 ਗੁੰਡਿਆਂ ਵੱਲੋਂ ਮਜ਼ਦੂਰਾਂ ਦੇ ਘਰਾਂ ਵਿੱਚ ਭੰਨ-ਤੋੜ ਕਰਨ, ਔਰਤਾਂ ਨੂੰ ਗਾਲੀ-ਗਲੋਚ ਕਰਨ ਦੇ ਨਾਲ-ਨਾਲ ਆਗੂ ਬਲਵੀਰ ਸਿੰਘ ਦੀ ਮਾਤਾ ਦੀ ਲੱਤ ਵੱਢ ਦਿੱਤੀ ਗਈ, ਜਿੰਨਾਂ ਦੀ ਮੌਤ ਹੋ ਗਈ ਸੀ ।ਪ੍ਰੰਤੂ ਅਕਾਲੀ-ਭਾਜਪਾ ਸਰਕਾਰ ਦੀ ਸਹਿ `ਤੇ ਸਿਰਫ 5 ਵਿਅਕਤੀ ਹੀ ਗ੍ਰਿਫਤਾਰ ਕੀਤੇ ਗਏ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਵੱਲੋਂ ਪਿੰਡ ਕੋਹਰੀਆਂ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਸਮੇਂ ਗੁੰਡਾ ਅਨਸਰਾਂ ਨੇ ਹਮਲਾ ਕਰ ਦਿੱਤਾ ਸੀ ਪ੍ਰੰਤੂ ਅੱਜ ਤੱਕ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।ਉਹਨਾਂ ਜੱਥੇਬੰਦੀ ਵੱਲੋਂ 27 ਮਾਰਚ ਨੂੰ ਡੀ.ਸੀ. ਸੰਗਰੂਰ ਦੇ ਦਫਤਰ ਅੱਗੇ ਧਰਨਾ ਲਗਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਜਨਰਲ ਸਕੱਤਰ ਹਰਬੰਸ ਸਿੰਘ ਲੱਡਾ, ਕ੍ਰਿਪਾਲ ਸਿੰਘ ਧੂਰੀ, ਪਿਆਰਾ ਸਿੰਘ ਸਾਰੋਂ, ਕਾਕਾ ਸਾਰੋਂ, ਮੱਘਰ ਸਿੰਘ ਸਾਰੋਂ, ਮਨਜੀਤ ਸਿੰਘ ਜਹਾਂਗੀਰ ਨੇ ਵੀ ਸੰਬੋਧਨ ਕੀਤਾ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media