ਧੂਰੀ, 24 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਧੂਰੀ ਦੇ ਪਿੰਡ ਲੱਡਾ ਵਿਖੇ ਵੱਖ-ਵੱਖ ਥਾਂਵਾਂ `ਤੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰੱਪਿਤ ਰੈਲੀ ਕੱਢੀ ਗਈ।
ਇਹ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਨੇ ਦੱਸਿਆ ਕਿ ਦੇਸ਼ ਦੀ ਅਜ਼ਾਦੀ ਦੇ 70 ਵਰ੍ਹਿਆਂ ਬਾਅਦ ਵੀ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਨਹੀਂ ਸਿਰਜਿਆ ਜਾ ਸਕਿਆ ਸਗੋਂ ਅੱਜ ਵੀ ਗਰੀਬੀ-ਅਮੀਰੀ ਤੇ ਜਾਤ-ਪਾਤ ਵਾਲਾ ਸਮਾਜ ਹੈ। ਉਹਨਾਂ ਜਲੂਰ ਕਾਂਡ ਦੀ ਗੱਲ ਕਰਦਿਆਂ ਕਿਹਾ ਕਿ ਮਾਤਾ ਗੁਰਦੇਵ ਕੌਰ ਦੇ ਕਾਤਲ ਅੱਜ ਵੀ ਸਿਆਸੀ ਸਹਿ ਤੇ ਸ਼ਰੇਆਮ ਘੁੰਮ ਰਹੇ ਹਨ, ਪ੍ਰੰਤੂ ਪੁਲਿਸ ਉਹਨਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ । ਉਹਨਾਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਉੱਪਰ ਹੋਏ ਕਾਤਲਾਨਾ ਹਮਲੇ ਦੀ ਵੀ ਨਿੰਦਾ ਕੀਤੀ।ਇਸ ਮੌਕੇ ਇਕਾਈ ਪ੍ਰਧਾਨ ਗੁਰਦੇਵ ਸਿੰਘ, ਖਜਾਨਚੀ ਨਾਜਰ ਲੱਡਾ, ਮਨਜੀਤ ਸਿੰਘ ਜਹਾਂਗੀਰ ਅਤੇ ਕ੍ਰਿਪਾਲ ਸਿੰਘ ਧੂਰੀ ਵੀ ਹਾਜ਼ਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media