ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲੇ ਵਿਚ ਹਾੜੀ ਦੇ ਇਸ ਸੀਜਨ ਦੌਰਾਨ 7 ਲੱਖ 74 ਹਜ਼ਾਰ 600 ਮੀਟਿਰਕ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਗਿਆ ਹੈ। ਕਣਕ ਦੀ ਖਰੀਦ ਲਈ ਜ਼ਿਲੇ ਵਿਚ 93 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ 1 ਅਪ੍ਰੈਲ ਤੋਂ ਮੰਡੀਆਂ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ। ਇਸ ਸੀਜਨ ਦੌਰਾਨ ਮੰਡੀਆਂ ਵਿਚ 6 ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਜਾਵੇਗੀ। ਜਿਸ ਵਿਚ ਐਫ਼.ਸੀ.ਆਈ, ਪਨਗੇ੍ਰਨ, ਮਾਰਕਫੈਡ, ਪਨਸਪ, ਸਟੇਟ ਵੇਅਰ ਹਾਊਸ ਅਤੇ ਪੰਜਾਬ ਐਗਰੋ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਪੀਣ ਵਾਲੇ ਪਾਣੀ, ਫੜਾਂ ਦੀ ਸਾਫ਼- ਸਫ਼ਾਈ, ਬਿਜਲੀ, ਛਾਂ, ਲੇਬਰ, ਲਿਫ਼ਟਿੰਗ ਅਤੇ ਬਾਰਦਾਨੇ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ । ਉਨਾਂ ਕਿਹਾ ਕਿ ਮੰਡੀਆਂ ਵਿਚ ਖਰੀਦੀ ਗਈ ਕਣਕ ਦੀ ਲਿਫ਼ਟਿੰਗ 72 ਘੰਟਿਆਂ ਵਿਚ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਐਸ.ਡੀ.ਐਮ. ਫਾਜ਼ਿਲਕਾ ਵਿਨੋਦ ਕੁਮਾਰ ਬਾਂਸਲ, ਐਸ.ਡੀ.ਐਮ. ਜਲਾਲਾਬਾਦ ਅਵਿਕੇਸ਼ ਗੁਪਤਾ, ਜ਼ਿਲਾ ਫੂਡ ਸਪਲਾਈ ਕੰਟਰੋਲਰ ਸ. ਹਰਸ਼ਰਨਜੀਤ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media