Friday, September 4, 2026

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜਿੰਮ ਹਾਲ ਦਾ ਉਦਘਾਟਨ

ਯੋਗਾ, ਜਿਮਨਾਜ਼ਿਅਮ, ਸਾਈਕਲਿੰਗ ਰਾਹੀ ਹੁਣ ਅਫ਼ਸਰ ਘਟਾਉਂਣਗੇ ਕੰਮ ਦੀ ਥਕਾਵਟ

PPN2403201712ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) –  ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਕਰਮਚਾਰੀਆਂ ਦੀ ਨਰੋਈ ਸਿਹਤ ਅਤੇ ਸਰੀਰਕ ਤੰਦਰੁਸਤੀ ਲਈ ਨਵਾਂ ਅਤੇ ਨਿਵੇਕਲਾ ਉਪਰਾਲਾ ਕਰਦਿਆਂ ਨਵੇਂ ਬਣੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜਿੰਮ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਦੇ ਨਾਲ ਸਹਾਇਕ ਕਮਿਸ਼ਨਰ ਜਗਦੀਪ ਸਹਿਗਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਿੰਮ ਹਾਲ ਵਿਚ ਫੌਰ ਇੰਨ ਟੂ ਵਨ ਮਸ਼ੀਨ, ਸਾਈਕਲ, ਮਿਊਜ਼ਿਕ ਸਿਸਟਮ ਅਤੇ ਯੋਗਾ ਮੈਟਸ ਸਥਾਪਿਤ ਕੀਤੇ ਗਏ ਹਨ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਗਿਆ ਇਹ ਜਿੰਮ ਕਰਮਚਾਰੀਆਂ ਦੀ ਸਿਹਤ ਲਈ ਸਹਾਈ ਸਿੱਧ ਹੋਵੇਗਾ। ਉਨਾਂ ਕਿਹਾ ਕਿ ਕਰਮਚਾਰੀਆਂ ਦੀ ਸਰੀਰਕ ਤੰਦਰੁਸਤੀ ਲਈ ਇਹ ਜਿੰਮ ਸਥਾਪਿਤ ਕੀਤਾ ਗਿਆ ਹੈ। ਕਰਮਚਾਰੀ ਦੁਪਹਿਰ ਦੇ ਖਾਣੇ ਸਮੇਂ ਅਤੇ ਸ਼ਾਮ ਪੰਜ ਵਜ਼ੇ ਤੋਂ ਬਾਅਦ ਇਸ ਜਿੰਮ ਵਿਚ ਕਸਰਤ ਕਰ ਸਕਣਗੇ। ਇਸ ਲਈ ਇਹ ਜਿੰਮ ਸਥਾਪਿਤ ਕਰਨ ਦਾ ਮੁੱਖ ਮਕਸਦ ਕਰਮਚਾਰੀਆਂ ਦੀ ਜੀਵਨ ਸ਼ੈਲੀ ਨੂੰ ਬਦਲਣਾ ਅਤੇ ਉਨਾਂ ਨੂੰ ਕਸਰਤ ਵਾਲੇ ਪਾਸੇ ਲਾਉਣਾ ਹੈ। ਉਨਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਜਿੰਮ ਕਰਨ ਨਾਲ ਜਿੱਥੇ ਉਹ ਸਰੀਰਕ ਤੌਰ ’ਤੇ ਮਜ਼ਬੂਤ ਹੋਣਗੇ। ਉੱਥੇ ਹੀ ਉਹ ਮਾਨਸਿਕ ਤੌਰ ’ਤੇ ਵੀ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਣਗੇ। ਇਸ ਮੌਕੇ ਸਮੂਹ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਦੇ ਇਸ ਉਪਰਾਲੇ ਤੇ ਖੁਸ਼ੀ ਜਾਹਰ ਕਰਦਿਆਂ ਧੰਨਵਾਦ ਕੀਤਾ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply