ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੰਧੂ) – ਵੱਖ-ਵੱਖ ਖੇਤਰਾਂ ਵਿੱਚ ਮੋਹਰੀ ਰਹਿਣ ਵਾਲੀਆਂ ਧੀਆਂ
ਨੂੰ ਹਰ ਵਰ੍ਹੇਂ ਸਲਾਨਾ ਸਮਾਰੋਹ ਕਰਵਾ ਕੇ ਉਚੇਚੇ ਤੌਰ ਤੇ ਸਨਮਾਨਿਤ ਕਰਨ ਵਾਲੀ ਅੰਮ੍ਰਿਤਸਰ ਦੀ ਨਾਮਵਰ ਸਮਾਜ ਭਲਾਈ ਸੰਸਥਾ “ਮਾਣ ਧੀਆਂ ਤੇ” ਇਸ ਵਾਰ ਵੀ ਸਲਾਨਾ ਸਨਮਾਨ ਸਮਾਰੋਹ 8 ਅਪ੍ਰੈਲ ਨੂੰ ਆਯੋਜਿਤ ਕਰੇਗੀ।ਇਸ ਸਬੰਧੀ ਜਾਣਕਾਰੀ ਦੇਂਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਤੇ ਲਿਮਕਾ ਬੁੱਕ ਆਫ ਰਿਕਾਰਡ ਹੋਲਡਰ ਗੁਰਿੰਦਰ ਸਿੰਘ ਮੱਟੂ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਰੋਹ ਦੇ ਦੌਰਾਨ ਸੂਬੇ ਭਰ ਦੇ ਵਿੱਚੋਂ ਵੱਖ-ਵੱਖ ਖੇਤਰਾਂ ਦੇ ਵਿੱਚ ਅਹਿਮ ਮੱਲ੍ਹਾਂ ਮਾਰਨ ਵਾਲੀਆਂ ਧੀਆਂ ਦਾ ਜਿਥੇ ਸਨਮਾਨ ਕੀਤਾ ਜਾਵੇਗਾ। ਉਥੇ ਵਿੱਦਿਅਕ ਖੇਤਰ ਵਿੱਚ ਸੂਬਾ, ਜ਼ਿਲ੍ਹਾ ਤੇ ਸਕੂਲ ਪੱਧਰੀ ਮੈਰਿਟਾਂ ਦੇ ਵਿੱਚ ਨਾਮ ਦਰਜ ਕਰਵਾਉਣ ਵਾਲੀਆਂ ਤੇ ਖੇਡ ਖੇਤਰ ਵਿੱਚ ਬੇਮਿਸਾਲ ਪ੍ਰਾਪਤੀਆਂ ਕਰਨ ਵਾਲੀਆਂ ਧੀਆਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਦਿਅਕ ਤੇ ਹੋਰ ਸੰਸਥਾਵਾਂ ਨੂੰ ਨਾਵਾਂ ਦੀ ਚੋਣ ਕਰਨ ਲਈ ਲਿਖਤੀ ਰੂਪ ਵਿੱਚ ਸੂਚਿਤ ਕਰ ਦਿੱਤਾ ਗਿਆ ਹੈ।ਇਸ ਸਮਾਰੋਹ ਦੌਰਾਨ ਸਰਕਾਰੀ ਤੇ ਗੈਰ ਸਰਕਾਰੀ ਅਹੁੱਦਿਆਂ `ਤੇ ਬਿਰਾਜਮਾਨ ਮਹਿਲਾਵਾਂ ਵਿਸ਼ੇਸ਼ ਤੌਰ `ਤੇ ਹਾਜ਼ਰ ਰਹਿਣਗੀਆਂ ਜਦੋਂ ਕਿ ਪੰਜਾਬ ਸਰਕਾਰ ਦੇ ਕੈਬਨਿਟ ਪੱਧਰ ਦੇ ਮੰਤਰੀ ਤੇ ਉੱਚ ਅਧਿਕਾਰੀ ਵੀ ਇਸ ਸਮਾਰੋਹ ਵਿੱਚ ਉਚੇਚੇ ਤੌਰ ਤੇ ਸ਼ਿਰਕਤ ਕਰਨਗੇ।ਗੁਰਿੰਦਰ ਸਿੰਘ ਮੱਟੂ ਨੇ ਦੱਸਿਆ ਕਿ ਡੇਢ ਦਹਾਕਾ ਪਹਿਲਾਂ ਸ਼ੁਰੂ ਕੀਤੇ ਗਏ ਇਸ ਸਿਲਸਿਲੇ ਦੌਰਾਨ ਸੰਸਥਾਂ ਵੱਲੋਂ ਹਜ਼ਾਰਾਂ ਅਣਗੌਲੀਆਂ ਧੀਆਂ ਨੂੰ ਬਣਦਾ ਮਾਨ-ਸਨਮਾਨ ਦੇ ਕੇ ਨਵਾਜਿਆ ਜਾ ਚੁੱਕਾ ਹੈ ਤੇ 8 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਰਾਜ ਪੱਧਰੀ ਸਮਾਰੋਹ ਉਸੇ ਕੜੀ ਦਾ ਹਿੱਸਾ ਹੈ।ਇਸ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media