Friday, September 25, 2026

ਪੱਛਮੀ ਆਸਟ੍ਰੇਲੀਆ ਦੇ ਸਕੂਲਾਂ ’ਚ ਸਿੱਖ ਇਤਿਹਾਸ ਪੜਾਉਣ ਦਾ ਫੈਸਲਾ ਪ੍ਰਸੰਸਾਯੋਗ – ਪ੍ਰੋ. ਬਡੂੰਗਰ

ਅੰਮ੍ਰਿਤਸਰ 24 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੱਛਮੀ ਆਸਟ੍ਰੇਲੀਆ ਦੇ Kirpal Badunger1ਸਕੂਲਾਂ ਵਿੱਚ ਸਿੱਖ ਇਤਿਹਾਸ ਪੜਾਉਣ ਲਈ ਸਥਾਨਕ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਪ੍ਰਸੰਸਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ, ਫ਼ਲਸਫੇ ਅਤੇ ਸਿੱਖ ਕੌਮ ਦੇ ਸੂਰਬੀਰ ਯੋਧਿਆ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਹਿੱਤ ਆਸਟ੍ਰੇਲੀਆ ਸਰਕਾਰ ਵੱਲੋਂ ਆਪਣੇ ਸਕੂਲਾਂ ਦੇ ਸਿਲੇਬਸ ਵਿੱਚ ਸਿੱਖ ਇਤਿਹਾਸ ਨੂੰ ਸ਼ਾਮਲ ਕਰਨ ਦਾ ਉਪਰਾਲਾ ਸਮੁੱਚੀ ਕੌਮ ਲਈ ਮਾਣ ਵਾਲੀ ਗੱਲ ਹੈ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਧਰਮ ਦੀਆਂ ਮਹਾਨ ਸ਼ਖਸੀਅਤਾਂ ਵੱਲੋਂ ਇਤਿਹਾਸ ਵਿੱਚ ਪਾਏ ਗਏ ਸ਼ਾਨਾਮੱਤੇ ਯੋਗਦਾਨ ਨੂੰ ਸਕੂਲੀ ਵਿਦਿਆਰਥੀਆਂ ਤੱਕ ਪਹੁੰਚਾਣ ਦਾ ਆਸਟ੍ਰੇਲੀਆ ਸਰਕਾਰ ਦਾ ਫੈਸਲਾ ਨਿਰਸੰਦੇਹ ਹੀ ਵਿਦਿਆਰਥੀਆਂ ਅੰਦਰ ਕੌਮੀ ਜਜ਼ਬਾ, ਤਿਆਗ, ਅਣਖ, ਦਲੇਰੀ, ਸਦਭਾਵਨਾ, ਸੇਵਾ ਜਿਹੇ ਗੁਣਾਂ ਨੂੰ ਦ੍ਰਿੜ ਕਰਵਾਏਗਾ।ਉਨ੍ਹਾਂ ਕਿਹਾ ਕਿ ਇਸ ਉੱਦਮ ਸਦਕਾ ਆਪਸੀ ਮਿਲਵਰਤਨ ਦੀ ਭਾਵਨਾ ਵਧੇਗੀ ਅਤੇ ਸਿੱਖ ਵਿਦਿਆਰਥੀਆਂ ਉਪਰ ਹੰੁਦੇ ਨਸਲੀ ਹਮਲਿਆਂ ਦੇ ਰੁਝਾਨ ਨੂੰ ਵੀ ਠੱਲ੍ਹ ਪਵੇਗੀ।
ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿੱਚ ਵੱਸਦੇ ਸਿੱਖਾਂ ਨੇ ਉਥੋਂ ਦੀ ਆਰਥਿਕ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ ਅਤੇ ਆਪਣੀ ਅੱਡਰੀ ਪਹਿਚਾਣ ਬਣਾਉਂਦਿਆਂ ਆਸਟ੍ਰੇਲੀਆ ਅੰਦਰ ਕਈ ਸਨਮਾਨਯੋਗ ਪਦ ਹਾਸਲ ਕੀਤੇ ਹਨ।ਜਿਸ ਦੇ ਮੱਦੇਨਜ਼ਰ ਪੱਛਮੀ ਆਸਟ੍ਰੇਲੀਆ ਦੀ ਸਰਕਾਰ ਵੱਲੋਂ ਚੁੱਕੇ ਗਏ ਇਸ ਇਤਿਹਾਸਕ ਕਦਮ ਨਾਲ ਆਸਟ੍ਰੁੇਲੀਆ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਹੋਰ ਮਜ਼ਬੂਤੀ ਪ੍ਰਾਪਤ ਹੋਵੇਗੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply