ਪਠਾਨਕੋਟ, 24 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।
ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵੱਲੋਂ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ।ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਲੀਮੀਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ ਗਿਆ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media