Friday, August 14, 2026

ਦੇਸ਼ ਵਾਸੀਆਂ ਦੀ ਸ਼ਮੂਲੀਅਤ ਹੀ ਬਣਾ ਸਕਦੀ ਹੈ ਸਵੱਛ ਭਾਰਤ ਮੁਹਿੰਮ ਨੂੰ ਕਾਮਯਾਬ- ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦਾ ਸਵੱਛ ਭਾਰਤ ਅਭਿਆਨ ਤਾਂ ਹੀ ਕਾਮਯਾਬ ਹੋ ਸਕਦਾ ਜਦੋਂ ਸਾਰੇ ਭਾਰਤਵਾਸੀ ਮਿਲ ਕੇ ਹਵਾ, ਪਾਣੀ, ਧਰਤੀ ਨੂੰ ਬਚਾਉਣ ਲਈ ਹੰਭਲਾ ਮਾਰੀਏ। ਇਸ ਅਭਿਆਨ ਦੀ ਕਾਮਯਾਬੀ ਲਈ ਸਾਨੂੰ ਆਪਣੇ Sant Balbir Seechewalਘਰਾਂ, ਗਲੀਆਂ ਤੇ ਮੁਹੱਲਿਆਂ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਸਾਂਝੇ ਉਦਮ ਕਰੀਏ ਤਾਂ ਹੀ ਦੇਸ਼ ਸਵੱਛ ਹੋ ਸਕਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਅ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ  ਨਵਾਂ ਨਨਕਾਣਾ ਸਕੂਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਕਰਵਾਏ ਵਿਸ਼ੇਸ ਪ੍ਰਚਾਰ ਮੁਹਿੰਮ `ਚ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।ਸੰਤ ਬਲਬੀਰ ਸਿੰਘ ਸੀਚੇਵਾਲ ਇਸ ਪ੍ਰੋਗਰਾਮ ਦੇ ਮੁਖ ਮਹਿਮਾਨ ਸਨ ਅਤੇ ਸਹਾਇਕ ਕਮਿਸ਼ਨਰ ਸ੍ਰੀਮਤੀ ਪੱਲਵੀ ਇਸ ਦੇ ਵਿਸ਼ੇਸ ਮਹਿਮਾਨ ਸਨ।
ਸੰਤ ਸੀਚੇਵਾਲ ਨੇ ਸਭਨਾਂ ਨੂੰ ਅੱਜ ਵਿਸ਼ਵ ਪਾਣੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਸੀਂ ਦੇਸ਼ ਭਰ ਦੀਆਂ ਨਦੀਆਂ ਨੂੰ ਪਲੀਤ ਕਰ ਮਨੁੱਖਤਾ ਨੂੰ ਖਤਮ ਕਰਨ ਦਾ ਪਾਪ ਕਰ ਹਰੇ ਹਾਂ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਨੂੰ ਸਮਾਜ ਦੇ ਸਹਿਯੋਗ ਨਾਲ ਨਿਰਮਲ ਕਰਨ ਦੇ ਪਵਿੱਤਰ ਕਾਰਜ਼ ਤੋਂ ਸੇਧ ਲੈ ਕੇ ਦੇਸ਼ ਭਰ ਦੀਆਂ ਨਦੀਆਂ ਨੂੰ ਸਵੱਛ ਬਣਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਦਰਖਤ ਲਗਾ ਕੇ ਵਾਤਾਵਰਣ ਦੀ ਸ਼ੁੱਧਤਾ ਲਈ ਸਾਰੇ ਯੋਗਦਾਨ ਪਾਉਣ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਕੇਂਦਰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਦਾ ਵਧ- ਚੜ੍ਹ ਕੇ ਲਾਹਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਵੀ ਲੋੜਵੰਦ ਲੋਕਾਂ ਤੱਕ ਪਹੁੰਚ ਕਰਕੇ ਇਨ੍ਹਾਂ ਸਕੀਮਾਂ ਤੋਂ ਜਾਣੂ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਦਾ ਹਰ ਨਾਗਰਿਕ ਸੁਖੀ ਜੀਵਨ ਬਤੀਤ ਕਰ ਸਕੇ।
ਇਸ ਮੌਕੇ ਜ਼ਿਲੇ ਦੇ ਲੀਡ ਬੈਂਕ ਮੈਨੇਜਰ ਕਰਮਜੀਤ ਸਿੰਘ ਨੇ ਲੋਕਾਂ ਨੂੰ ਜਨ ਧਨ ਯੋਜਨਾਵਾਂ, ਸਟੈਂਡ ਅੱਪ ਤੇ ਸਕਿੱਲ ਇੰਡੀਆ ਯੋਜਨਾਵਾਂ ਅਧੀਂਨ ਦਿੱਤੇ ਜਾਂਦੇ ਕਰਜ਼ਿਆਂ ਬਾਰੇ ਜਾਣਕਾਰੀ ਦਿੱਤੀ।ਸਨਅਤ ਵਿਭਾਗ ਦੇ ਨੁਮਾਇੰਦੇ ਸੰਜੀਵ ਕੁੰਦਰਾ ਨੇ ਪ੍ਰਧਾਨ ਮੰਤਰੀ ਸਵੈ ਰੋਜ਼ਗਾਰ ਯੋਜਨਾਵਾਂ ਤੇ ਚਾਨਣਾ ਪਾਇਆ ਅਤੇ ਕੁਮਾਰੀ ਸੇਵੀ ਸ਼ਰਮਾ ਨੇ ਸਵੱਛ ਭਾਰਤ ਅਭਿਆਨ ਬਾਰੇ ਜਾਣਕਾਰੀ ਦਿੱਤੀ।ਖੇਤਰੀ ਪ੍ਰਚਾਰ ਅਧਿਕਾਰੀ ਰਾਜੇਸ਼ ਬਾਲੀ ਨੇ ਸਮਾਗਮ ਵਿੱਚ ਹਾਜ਼ਰ ਹੋਏ ਲੋਕਾਂ ਨੂੰ ਸਾਰੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਹਾ ਲੈਣ ਲਈ ਅੱਗੇ ਹੋਣ ਦੀ ਪ੍ਰੇਰਨਾ ਦਿੱਤੀ।ਤਕਨੀਕੀ ਸਹਾਇਕ ਕਵੀਸ਼ ਦੱਤ ਨੇ ਵੀ ਵੱਖ-ਵੱਖ ਯੋਜਨਾਵਾਂ ਤੋਂ ਜਾਣੂ ਕਰਵਾਇਆ।
ਵਿਸ਼ੇਸ ਪ੍ਰਚਾਰ ਮੁਹਿੰਮ ਸੈਮੀਨਾਰ ਤੋਂ ਪਹਿਲਾ ਨਵਾਂ ਨਨਕਾਣਾ ਚੈਰੀਟੇਬਲ ਸਕੂਲ ਤੋਂ ਪਵਿੱਤਰ ਸ਼ਹਿਰ ਵਿੱਚ`ਬੇਟੀ ਬਚਾਉ ਬੇਟੀ ਪੜ੍ਹਾਉ` ਅਤੇ ਸਵੱਛ ਭਾਰਤ ਅਭਿਆਨ ਬਾਰੇ ਜਾਗਰੂਕ ਰੈਲੀ ਕੱਢੀ ਗਈ।ਇਸ ਰੈਲੀ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਸੁਖਜੀਤ ਸਿੰਘ, ਨਵਾਂ ਨਨਕਾਣਾ ਚੈਰੀਟੇਬਲ ਸਕੂਲ ਦੇ ਵਿਦਿਆਰਥੀ ਅਤੇ ਇਲਾਕੇ ਦੇ ਲੋਕ ਵੀ ਸ਼ਾਮਿਲ ਹੋਏ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply