Sunday, September 27, 2026

ਜੰਮੂ-ਕਸ਼ਮੀਰ ਸਰਕਾਰ ਬੇਅਦਬੀ ਦੇ ਦੋਸ਼ੀਆਂ ਦੀ ਤੁਰੰਤ ਭਾਲ ਕਰਕੇ ਉਨਾਂ ਨੂੰ ਸਖ਼ਤ ਸਜ਼ਾ ਦੇਵੇ- ਜਥੇਦਾਰ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਜੰਮੂ-ਕਸ਼ਮੀਰ ਵਿਚ ਪਿੰਡ ਖਾਨਪੁਰ ਸਰਾਂ, ਜ਼ਿਲ੍ਹਾ ਬਡਗਾਮ ਵਿਖੇ ਚੋਰੀ ਦੀ ਨੀਯਤ ਨਾਲ ਆਏ G. Gurbachan S11aਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬਾਨ ਵਿਖੇ ਦਾਖਲ ਹੋ ਕੇ ਗੋਲਕ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਟਕਾ ਸਾਹਿਬ ਅਤੇ ਧਾਰਮਿਕ ਲਿਟਰੇਚਰ ਦੀ ਬੇਅਦਬੀ ਕੀਤੀ। ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ। ਜਿਸ ਨਾਲ ਉਪਰੋਕਤ ਸਥਾਨ `ਤੇ ਤਨਾਅ ਦੀ ਸਥਿਤੀ ਬਣੀ ਹੋਈ ਹੈ।
ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਈ ਵਾਰ ਮੀਡੀਆ ਰਾਹੀਂ ਸੰਗਤਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨਾਂ ਵਿਚ ਇਕ ਸੇਵਾਦਾਰ ਜਾਂ ਗ੍ਰੰਥੀ ਸਿੰਘ 24 ਘੰਟੇ ਹਾਜਰ ਰਹਿਣ, ਪ੍ਰੰਤੂ ਫਿਰ ਵੀ ਸਿੱਖ ਸੰਗਤਾਂ ਇਸ ਸਬੰਧੀ ਅਵੇਸਲੀਆਂ ਹਨ।ਉਨਾ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਗੁਰਦੁਆਰਾ ਸਾਹਿਬ ਵਿਖੇ ਸੀ.ਸੀ.ਟੀ.ਵੀ ਕੈਮਰੇ ਜਰੂਰ ਲਗਵਾਉਣ।ਜਿਹੜੀਆਂ ਗੁਰਦੁਆਰਾ ਕਮੇਟੀਆਂ ਕੈਮਰੇ ਨਹੀਂ ਲਗਵਾ ਸਕਦੀਆਂ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰਨ ਅਤੇ ਜਲਦੀ ਤੋਂ ਜਲਦੀ ਕੈਮਰੇ ਲਗਵਾਉਣ ਨੂੰ ਯਕੀਨੀ ਬਣਾਉਣ।
ਗਿ: ਗੁਰਬਚਨ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਤੁਰੰਤ ਦੋਸ਼ੀਆਂ ਦੀ ਭਾਲ ਕਰਕੇ ਉਨਾਂ ਨੂੰ ਸਖ਼ਤ ਸਜ਼ਾ ਦੇਵੇ।ਜਿਸ ਨਾਲ ਗੁਰਦੁਆਰਾ ਸਾਹਿਬਾਨਾਂ ਵਿਚ ਕੋਈ ਵੀ ਇਸ ਤਰ੍ਹਾਂ ਦੀ ਹਰਕਤ ਕਰਨ ਦਾ ਹੀਆ ਨਾ ਕਰ ਸਕੇ। ਇਸ ਸਬੰਧੀ ਕਸ਼ਮੀਰ ਦੀਆਂ ਸੰਗਤਾਂ ਵੀ ਸੁਚੇਤ ਹੋਣ।
ਜਥੇਦਾਰ ਨੇ ਕਿਹਾ ਕਿ ਇੰਚਾਰਜ ਸਿੱਖ ਮਿਸ਼ਨ ਜੰਮੂ-ਕਸ਼ਮੀਰ ਨੂੰ ਇਸ ਹੋਈ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।ਉਹ ਤੁਰੰਤ ਉਕਤ ਸਥਾਨ ਪੁਰ ਪਹੁੰਚ ਕੇ ਇਸ ਹੋਈ ਘਟਨਾ ਸਬੰਧੀ ਪੂਰੀ ਜਾਣਕਾਰੀ ਪ੍ਰਾਪਤ ਕਰਕੇ ਰਿਪੋਰਟ ਕਰਨ। ਇਸ ਲਈ ਸੰਗਤਾਂ ਸ਼ਾਂਤੀ ਬਣਾਈ ਰੱਖਣ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply