Monday, September 28, 2026

ਰੇਤ ਮਾਫੀਏ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਨੇ ਘੜੀ ਰਣਨੀਤੀ

ਕਿਸੇ ਨੂੰ ਵੀ ਨਾਜਾਇਜ਼ ਮਾਇਨਿੰਗ ਨਹੀਂ ਕਰਨ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿਚੋਂ ਨਜ਼ਾਇਜ਼ ਤੌਰ ’ਤੇ ਹੁੰਦੀ ਮਾਈਨਿੰਗ ਰੋਕਣ ਲਈ ਪੁਲਿਸ ਅਤੇ ਪ੍ਰਸ਼ਾਸਨ ਨੇ ਮਿਲਕੇ ਰਣਨੀਤੀ ਤਿਆਰ ਕਰ ਲਈ ਹੈ ਅਤੇ ਦੋਵੇਂ ਧਿਰਾਂ ਇਕ-ਦੂਸਰੇ ਨਾਲ ਮਿਲਕੇ ਜਿਲ੍ਹੇ ਵਿਚੋਂ ਨਾਜਾਇਜ਼ ਤੌਰ ’ਤੇ ਹੁੰਦੀ ਰੇਤ ਦੀ ਖੁਦਾਈ ਰੋਕਣਗੇ।PPN2503201708ਇਸ ਸਬੰਧੀ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਏਲਨਚੇਲੀਅਨ ਨੇ ਲੰਮੀ ਵਿਚਾਰ-ਚਰਚਾ ਕੀਤੀ ਅਤੇ ਇਸ ਨੂੰ ਰੋਕਣ ਲਈ ਵਿਆਪਕ ਨੀਤੀ ਤਿਆਰ ਕੀਤੀ। ਦੱਸਣਯੋਗ ਹੈ ਕਿ ਬੀਤੇ ਦੋ ਦਿਨਾਂ ਤੋਂ ਵੱਖ-ਵੱਖ ਖੇਤਰਾਂ ਵਿਚ ਐਸ. ਡੀ. ਐਮਜ਼, ਉਦਯੋਗ ਵਿਭਾਗ ਦੀਆਂ ਟੀਮਾਂ ਅਤੇ ਹੋਰ ਦਸਤੇ ਮਾਈਨਿੰਗ ਰੋਕਣ ਲਈ ਰਾਤ ਨੂੰ ਛਾਪਾਮਾਰੀ ਕਰ ਰਹੇ ਹਨ, ਜਿਸ ਤਹਿਤ ਬੀਤੇ ਦਿਨੀਂ ਰੇਤ ਦੀ ਖੁਦਾਈ ਵਿਚ ਕੰਮ ਆਉਣ ਵਾਲੇ ਸਾਧਨ ਜ਼ਬਤ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਸੰਘਾ ਨੇ ਦੱਸਿਆ ਕਿ ਜੇਕਰ ਜਿਲ੍ਹੇ ਵਿਚ ਕੋਈ ਵੀ ਮਾਇਨਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਮਾਈਨਿੰਗ ਐਕਟ ਦੀਆਂ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਇਸ ਸਬੰਧੀ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਿਹਾ ਹੈ ਅਤੇ ਅਸੀਂ ਕਿਸੇ ਨੂੰ ਵੀ ਗੈਰ ਕਾਨੂੰਨੀ ਮਾਇਨਿੰਗ ਦੀ ਆਗਿਆ ਨਹੀਂ ਦਿਆਂਗੇ।ਸੰਘਾ ਨੇ ਦੱਸਿਆ ਕਿ ਧਰਤੀ ਵਿਚੋਂ ਕਿਸੇ ਵੀ ਤਰਾਂ ਦੀ ਖੁਦਾਈ ਕਰਨੀ ਮਾਇਨਿੰਗ ਐਕਟ ਅਧੀਨ ਆਉਂਦੀ ਹੈ  ਅਤੇ ਇਸ ’ਤੇ ਰੋਕ ਲਗਾਉਣਾ ਸਾਡੀ ਜ਼ਿੰਮੇਵਾਰੀ ਹੈ, ਜਿਸ ਨੂੰ ਅਸੀਂ ਆਪਣੀ ਡਿਊਟੀ ਸਮਝਦੇ ਹੋਏ ਪੂਰੀ ਤਨਦੇਹੀ ਨਾਲ ਨਿਭਾਵਾਂਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply