Tuesday, September 29, 2026

ਕਟਰ ਲੱਗਣ ਕਾਰਨ ਇੱਕ ਜ਼ਖ਼ਮੀ

ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਫਾਜ਼ਿਲਕਾ ਉਪਮੰਡਲ ਦੇ ਪਿੰਡ ਜੋੜਕੀ ਅੰਧੇਵਾਲੀ ਵਿਚ ਕਟਰ ਲੱਗਣ ਕਾਰਨ ਇੱਕ ਨੋਜਵਾਨ ਜ਼ਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਵਕੀਲ ਸਿੰਘ (20) ਦੇ ਪਿਤਾ ਤਾਰਾ ਸਿੰਘ ਵਾਸੀ ਪਿੰਡ ਜੋੜਕੀ ਅੰਧੇਵਾਲੀ ਨੇ ਦੱਸਿਆ ਕਿ ਉਸ ਦਾ ਬੇਟਾ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਬੀਤੇ ਦਿਨ ਪਿੰਡ ਵਾਸੀ ਆਪਣੇ ਚਾਚਾ ਦੇ ਨਵੇਂ ਬਣ ਰਹੇ ਘਰ ਵਿਚ ਕੰਮ ਕਰ ਰਿਹਾ ਸੀ। ਉਸਨੇ ਦੱਸਿਆ ਕਿ ਜਦੋਂ ਉਸ ਦਾ ਬੇਟਾ ਵਕੀਲ ਸਿੰਘ ਕਟਰ ਚਲਾ ਰਿਹਾ ਸੀ ਤਾਂ ਅਚਾਨਕ ਕਟਰ ਉਸ ਦੇ ਪੈਰ `ਤੇ ਲੱਗ ਗਿਆ ਅਤੇ ਉਹ ਜ਼ਖ਼ਮੀ ਹੋ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply