Saturday, March 21, 2026

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਨੇ ਵਿਧਾਇਕ ਘੁਬਾਇਆ ਨੂੰ ਸੋਂਪਿਆ ਮੰਗ ਪੱਤਰ

PPN2503201717
ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦੀ ਜ਼ਿਲ੍ਹਾ ਫਾਜ਼ਿਲਕਾ ਇਕਾਈ ਨੇ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਮੰਗ ਪੱਤਰ ਸੋਂਪਿਆ। ਜਾਣਕਾਰੀ ਦਿੰਦੇ ਹੋਏ ਯੂਨੀਅਨ ਮੈਂਬਰਾਂ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਲਟੀਪਰਜ਼ ਹੈਲਥ ਵਰਕਰ (ਮੇਲ) ਦੀਆਂ 1263 ਅਸਾਮੀਆਂ ਤੇ ਜੋ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਇਸਦੇ ਤਹਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵੱਲੋਂ ਲਿਤੀ ਪ੍ਰੀਖਿਆਵਾਂ ਲੈਕੇ ਇਸਦਾ ਨਤੀਜਾ ਐਲਾਣ ਕਰ ਦਿੱਤਾ ਗਿਆ ਅਤੇ ਯੋਗ ਉਮੀਦਵਾਰਾਂ ਨੂੰ ਕਾਊਂਸਲਿੰਗ ਅਤੇ ਦਸਤਾਵੇਜ਼ਾਂ ਦੀ ਪੜ੍ਹਤਾਲ ਲਈ ਬੁਲਾ ਕੇ ਸੁਚੱਜੇ ਢੰਗ ਨਾਲ ਕਾਊਂਸਲਿੰਗ ਕੀਤੀ ਗਈ ਅਤੇ ਇਸ ਭਰਤੀ ਪ੍ਰਕਿਰਿਆ ਦੇ ਤਹਿਤ ਹੁਣ ਸਿਰਫ਼ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨੇ ਬਾਕੀ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿਚ ਆਦਰਸ਼ ਚੋਣ ਜਾਪਤਾ ਲਾਗੂ ਹੋਣ ਕਾਰਨ ਵਿਭਾਗ ਵੱਲੋਂ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰ (ਮੇਲ) ਗ੍ਰਾਊਂਡ ਪੱਧਰ ਤੇ ਕੰਮ ਕਰਦਾ ਹੈ ਅਤੇ ਡੇਂਗੂ, ਚਿਕਨਗੁਨੀਆ, ਟੀਬੀ, ਦਸਤ, ਹੈਜਾ, ਪੋਲਿਓ, ਏਡਸ ਅਤੇ ਮਲੇਰੀਆ ਵਰਗੀਆਂ ਭਿਆਨਕ ਬਿਮਾਰੀਆਂ ਨੂੰ ਕੰਟ੍ਰੋਲ ਅਤੇ ਖ਼ਤਮ ਕਰਨ ਵਿਚ ਅਹਿਮ ਭੂਮਿਕਾ ਅਦਾ ਕਰਦਾ ਹੈ ਅਤੇ ਸਿਹਤ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਬੀਤੇ 10 ਵਰ੍ਹਿਆਂ ਵਿਚ ਗਠਜੋੜ ਸਰਕਾਰ ਨੇ ਇੱਕ ਵੀ ਮੇਲ ਵਰਕਰ ਦੀ ਭਰਤੀ ਨਹੀਂ ਕੀਤੀ ਜਿਸ ਕਾਰਨ ਸਿਹਤ ਵਿਭਾਗ ਵਿਚ ਮੇਲ ਵਰਕਰਾਂ ਦੀ ਕਾਫ਼ੀ ਕਮੀ ਹੋ ਗਈ ਹੈ ਅਤੇ ਬੀਤੇ ਸਮੇਂ ਦੌਰਾਨ ਡੇਂਗੂ ਅਤੇ ਚਿਕਨਗੁਨੀਆਂ ਮਹਾਮਾਰੀ ਦਾ ਰੂਪ ਧਾਰਨ ਕਰਕੇ ਹਜ਼ਾਰਾਂ ਲੋਕਾਂ ਦੀ ਜਾਨ ਲੈ ਚੁੱਕੇ ੲਨ। ਉਨ੍ਹਾਂ ਸ਼੍ਰੀ ਘੁਬਾਇਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਰਤੀ ਸਬੰਧੀ ਉਨ੍ਹਾਂ ਦਾ ਮੰਗ ਪੱਤਰ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੂੰ ਸਿਫਾਰਸ਼ ਕਰਕੇ ਭੇਜਿਆ ਜਾਵੇ ਅਤੇ ਯੋਗ ਉਮੀਦਵਾਰਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕਰਵਾਏ ਜਾਣ।ਇਸ ਮੌਕੇ ਯੂਨੀਅਨ ਵੱਲੋਂ ਨਰਿੰਦਰ ਸਿੰਘ ਅਬੋਹਰ, ਮਨਜੀਤ ਸਿੰਘ ਕੇਰਾ ਖੇੜਾ, ਜਗਦੀਸ਼ ਸਿੰਘ ਬੱਲੂਆਣਾ, ਇੰਦਰਜੀਤ ਸਿੰਘ ਫਾਜ਼ਿਲਕਾ, ਹੁਸ਼ਿਆਰ ਸਿੰਘ ਭਾਂਬੜਾ, ਸੰਜੀਵ ਕੁਮਾਰ ਫਾਜ਼ਿਲਕਾ, ਸਤਿੰਦਰ ਕੁਮਾਰ ਫਾਜ਼ਿਲਕਾ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply