ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਦਵਿੰਦਰ ਸਿੰਘ)- ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 27 ਮਾਰਚ 2017 ਨੂੰ ਵਿਸ਼ਵ ਰੰਗਮੰਚ ਦਿਵਸ ਦਾ ਸਮਾਗਮ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਸੈਕਟਰੀ ਜਗਦੀਸ਼ ਸਚਦੇਵਾ ਨੇ ਨੇ ਦੱਸਿਆ ਹੈ ਕਿ 27 ਮਾਰਚ ਨੂੰ ਸਵੇਰੇ 12 ਵਜੇ ਸਥਾਨਕ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ ਉੱਘੇ ਰੰਗਕਰਮੀ ਰੰਗਮੰਚ ਬਾਰੇ ਵਿਚਾਰ ਚਰਚਾ ਕਰਨਗੇ। ਉਪਰੰਤ ਉਘੀ ਨਾਟ ਨਿਰਦੇਸ਼ਿਕਾ ਦੀਪ ਮਨਦੀਪ ਦੁਆਰਾ ਨਿਰਦੇਸ਼ਤ ਪੰਜਾਬੀ ਨਾਟਕ ‘ਮੈਂ ਹੁਣ ਝੂਠ ਨਹੀਂ ਬੋਲਦਾ’ ਪੇਸ਼ ਕੀਤਾ ਜਾਵੇਗਾ ਅਤੇ ਇਸ ਮੌਕੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਤਿਆਰ ਕੇਵਲ ਧਾਲੀਵਾਲ ਦੁਆਰਾ ਸੰਪਾਦਿਤ ਨਾਟ-ਪੁਸਤਕ ‘ਨਾਟ-ਸਰਵਰ’ ਰੀਲੀਜ਼ ਕੀਤੀ ਜਾਵੇਗੀ।ਸਮੂਹ ਰੰਗਕਰਮੀਆਂ, ਲੇਖਕਾਂ, ਬੁੱਧੀਜੀਵੀਆਂ ਤੇ ਰੰਗਮੰਚ ਪ੍ਰੇਮੀਆਂ ਨੂੰ ਸਮਾਗਮ ’ਚ ਪੁੱਜਣ ਹਿੱਤ ਹਾਰਦਿਕ ਸੱਦਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media