ਅੰਮ੍ਰਿਤਸਰ, 26 ਮਾਰਚ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਨ ਦਿਵਸ ਵਜੋਂ ਮਨਾਉਂਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਆਨੰਦ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਅਰਦਾਸ ਭਾਈ ਪ੍ਰਗਟ ਸਿੰਘ ਗ੍ਰੰਥੀ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਾਤਾਵਰਨ ਪ੍ਰਤੀ ਸੰਦੇਸ਼ ਨੂੰ ਅੱਗੇ ਤੋਰਦਿਆਂ ਸਮੁੱਚੀ ਮਨੁੱਖਤਾ ਦੀ ਸੇਵਾ ਕੀਤੀ ਹੈ।ਇਥੋਂ ਤੀਕ ਕਿ ਰੋਗੀਆਂ ਨੂੰ ਫੁੱਲ ਸਮਝ ਕੇ ਉਨ੍ਹਾਂ ਦੀ ਦੇਖਭਾਲ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਇਸੇ ਭਾਵਨਾ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਤਾਗੱਦੀ ਦਿਵਸ ਨੂੰ ਵਾਤਾਵਰਨ ਦਿਵਸ ਵਜੋਂ ਮਨਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਵਾਤਾਵਰਨ ਦਿਵਸ ਵਜੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਸਾਹਮਣੇ ਬਾਗ ਵਿੱਚ ਫੁੱਲਦਾਰ ਤੇ ਸਦਾ-ਬਹਾਰ ਹਰਿਆਵਲੀ ਵਾਲੇ ਬੂਟੇ ਲਗਾਏ ਗਏ ਹਨ।ਉਨ੍ਹਾਂ ਸੰਗਤਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਅਤੇ ਆਪਣੇ ਇਰਧ-ਗਿਰਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ, ਦਿਲਜੀਤ ਸਿੰਘ ਬੇਦੀ, ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਬਿਜੈ ਸਿੰਘ ਤੇ ਪ੍ਰਤਾਪ ਸਿੰਘ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪਰਮਜੀਤ ਸਿੰਘ ਮੁੰਡਾਪਿੰਡ, ਬਲਵਿੰਦਰ ਸਿੰਘ ਕਾਹਲਵਾਂ, ਹਰਿੰਦਰਪਾਲ ਸਿੰਘ, ਹਰਜਿੰਦਰ ਸਿੰਘ ਤੇ ਮਹਿੰਦਰ ਸਿੰਘ ਮੀਤ ਸਕੱਤਰ, ਨਰਿੰਦਰ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਲਖਬੀਰ ਸਿੰਘ ਐਡੀਸ਼ਨਲ ਮੈਨੇਜਰ, ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਇੰਦਰ ਮੋਹਣ ਸਿੰਘ ‘ਅਨਜਾਣ’, ਗੁਰਿੰਦਰਪਾਲ ਸਿੰਘ ਠਰੂ, ਬਲਵਿੰਦਰ ਸਿੰਘ ਖੈਰਾਬਾਦ ਤੇ ਬਲਕਾਰ ਸਿੰਘ ਜੌੜਾ ਇੰਚਾਰਜ, ਮੁਖਤਾਰ ਸਿੰਘ ਕੋਹਾੜਕਾ ਖਜ਼ਾਨਚੀ, ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …