ਅਲਗੋਂ ਕੋਠੀ / ਅਮਰਕੋਟ, 27 ਮਾਰਚ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਵਾਗਡੋਰ ਸੰਭਾਲਦਿਆਂ ਜਿਸ ਤਰਾਂ ਪਹਿਲੇ ਦਿਨ ਤੋਂ ਬਰਬਾਦ ਹੋ ਚੁੱਕੀ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਨੂੰ ਬਚਾਉਣ ਲਈ ਇਤਿਹਾਸਕ ਫੈਸਲੇ ਲਏ ਹਨ, ਇਸ ਨਾਲ ਪੰਜਾਬ ਦੇ ਲੋਕਾਂ ਅੰਦਰ ਇਕ ਨਵੀਂ ਉਮੀਦ ਜਾਗੀ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਕਾਰਜਕਾਰਣੀ ਮੈਂਬਰ ਸਰਵਨ ਸਿੰਘ ਧੁੰਨ ਨੇ ਕਸਬਾ ਅਲਗੋਂ ਕੋਠੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਨੇ ਸਿਖਰਾਂ ਨੂੰ ਛੁਹਿਆ ਸੀ, ਪਰ ਮਨਪ੍ਰੀਤ ਸਿੰਘ ਬਾਦਲ ਦੇ ਪੰਜਾਬ ਦੇ ਵਿਤ ਮੰਤਰੀ ਬਣਦਿਆਂ ਹੀ ਜਿਸ ਤਰਾਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੀ ਵੀਡੀੳ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਉਸ ਨੂੰ ਦੇਖਦੇ ਹੋਏ ਭ੍ਰਿਸ਼ਟ ਕਰਮਚਾਰੀਆਂ ਨੂੰ ਹਥਾਂ ਪੈਰਾਂ ਦੀ ਪਈ ਹੋਈ ਹੈ ਅਤੇ ਹੁਣ ਹਰ ਕੋਈ ਭ੍ਰਿਸ਼ਟ ਕਰਮਚਾਰੀ ਰਿਸ਼ਵਤ ਲੈਣ ਤੋਂ ਪਹਿਲਾਂ ਕਈ ਵਾਰ ਸੋਚੇਗਾ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕੈਪਟਨ ਸਰਕਾਰ ਵਲੋਂ ਭ੍ਰਿਸ਼ਟਾਚਾਰ ਅਤੇ ਬੇਰੋਜਗਾਰੀ ਨੂੰ ਖਤਮ ਕਰਨ ਲਈ ਕਈ ਅਹਿਮ ਫੈਸਲੇ ਲਏ ਜਾਣਗੇ।ਇਸ ਮੋਕੇ ਰਾਜ ਕੁਮਾਰ ਹਾਂਡਾ, ਪ੍ਰਿਥੀ ਰਾਜ, ਜਥੇਦਾਰ ਮਿਲਖਾ ਸਿੰਘ ਅਲਗੋ, ਬਾਊ ਰਾਮ ਅਲਗੋਕੋਠੀ, ਜਥੇਦਾਰ ਬਲਜੀਤ ਸਿੰਘ, ਸਤਨਾਮ ਸਿੰਘ ਮਗੋਲ, ਗੁਰਸੇਵਕ ਸਿੰਘ ਮਗੋਲ, ਹਰਜਿੰਦਰ ਸਿੰਘ ਧੁੰਨ, ਸੇਵਾ ਸਿੰਘ ਮਗੋਲ, ਸੁਖਰਾਜ ਹਾਂਡਾ, ਅਮਰਜੀਤ ਸਿੰਘ, ਮਹਾਵੀਰ ਸਿੰਘ, ਬਾਬਾ ਸਾਹਿਬ ਸਿੰਘ ਆਦਿ ਹਾਜਰ ਸਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …