ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਾਨਵ ਏਕਤਾ ਮੰਚ ਦੀ ਮਹੀਨੇਵਰ ਮੀਟਿੰਗ ਸਥਾਨਕ ਸ਼ਹੀਦ ਉਧਮ ਸਿੰਘ ਪਾਰਕ ਵਿਚ ਪ੍ਰਧਾਨ ਹਰਬੰਸ ਲਾਲ ਕਟਾਰੀਆ ਦੀ ਪ੍ਰਧਾਨਗੀ ਵਿਚ ਹੋਈ।
ਮੀਟਿੰਗ ਵਿਚ ਸਰਵਸੰਮਤੀ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 2 ਅਤੇ ਮਿਡਲ ਸਕੂਲ ਦੇ ਹੋਨਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਅਤੇ ਭਵਿੱਖ ਵਿਚ ਜ਼ਿਲ੍ਹਾ ਫਾਜ਼ਿਲਕਾ ਬੋਰਡ ਦੇ ਮੈਟ੍ਰਿਕ ਅਤੇ ਜਮਾ ਦੋ ਜਮਾਤ ਦੇ ਹੋਨਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਵਿਚ ਮੰਚ ਦੇ ਕਨਵੀਨਰ ਧਰਮਪਾਲ ਚਾਵਲਾ, ਚੇਅਰਮੈਨ ਰਾਜ ਅਰੋੜਾ, ਰਵੀ ਅਰੋੜਾ, ਹਰਬੰਸ ਸਿੰਘ ਵੈਰੜ, ਜੀਤ ਕੁਮਾਰ, ਮੁਖਤਿਆਰ ਸਿੰਘ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media