ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੂਡੈਂਟਸ ਯੂਨੀਅਨ ਦੀ ਕਾਲਜ ਕਮੇਟੀ ਵੱਲੋਂ ਅੱਜ ਸਥਾਨਕ ਸਰਕਾਰੀ ਐਮ.ਆਰ.ਕਾਲਜ ਦੇ ਨਵੇਂ ਪ੍ਰਿੰਸੀਪਲ ਮੰਜੂ ਵਾਲੀਆ ਨੂੰ ਕਾਲਜ ਦੀਆਂ ਸਮਸਿਆਵਾਂ ਸਬੰਧੀ ਜਾਣਕਾਰੀ ਦਿੱਤੀ ਗਈ।ਯੂਨੀਅਨ ਦੇ ਮੈਂਬਰਾਂ ਨੀਲਮ ਅਤੇ ਈਸ਼ਾ ਖਟਰ ਨੇ ਕਿਹਾ ਕਿ ਕਾਲਜ ਵਿਚ 2200 ਦੇ ਲਗਭਗ ਸਰੀਰਕ ਸਿੱਖਿਆ ਵਿਸ਼ੇ ਦੇ ਵਿਦਿਆਰਥੀ ਹਨ ਪਰ ਉਨ੍ਹਾਂ ਦੀ ਕਦੇ ਵੀ ਅਥਲੈਟਿਕ ਮੀਟ ਨਹੀਂ ਕਰਵਾਈ ਗਈ। ਉਨ੍ਹਾਂ ਨੇ ਜਿਨ੍ਹਾਂ ਵਿਦਿਆਰਥੀਆਂ ਤੋਂ ਪਹਿਲਾਂ ਫੀਸਾਂ ਲੈ ਲਈਆਂ ਗਈਆਂ ਸਨ ਉਨ੍ਹਾਂ ਨੂੰ ਫੀਸਾਂ ਵਾਪਸ ਕਰਨ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਕਾਲਜ ਵਿਚ ਵਿਦਿਆਰਥੀਆਂ ਨੂੰ ਆ ਰਹੀਆਂ ਹੋਰਨਾਂ ਸਮਸਿਆਵਾਂ ਦਾ ਹੱਲ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮੰਜੂ ਵਾਲੀਆ ਨੇ ਉਕਤ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦੁਆਇਆ। ਉੁਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਜੀਨੂ ਕੰਬੋਜ, ਪੂਨਮ, ਰਾਹੁਲ ਕੁਮਾਰ, ਜਸਵਿੰਦਰ ਸਿੰਘ, ਮੁਕੇਸ਼ ਕੁਮਾਰ, ਰੋਹਿਤ ਕੁਮਾਰ, ਵਿਕ੍ਰਮ ਕੁਮਾਰ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media