ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਡਰੀਮ ਪ੍ਰਾਜੈਕਟ ਤਹਿਤ ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਦੀ ਸਾਇੰਸ ਵਿਸ਼ੇ ਪ੍ਰਤੀ ਹੋਰ ਜਿਆਦਾ ਰੁਚੀ ਪੈਦਾ ਕਰਨ ਅਤੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਵਿਚ ਸਿੱਖਿਆ ਪ੍ਰਤੀ ਨਵੀਆਂ ਪਹਿਲਕਦਮੀਆਂ ਤਹਿਤ (ਮੈਡੀਕਲ ਅਤੇ ਨਾਨ ਮੈਡੀਕਲ)ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਾਰਾ ਸਾਲ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਨ੍ਹਾਂ ਕੋਚਿੰਗ ਕਲਾਸਾਂ ਲਈ ਵਿਦਿਆਰਥੀਆਂ ਦਾ ਟੈਸਟ ਲਿਆ ਜਾਵੇਗਾ ਅਤੇ ਜਿਹੜੇ ਵਿਦਿਆਰਥੀਆਂ ਇਸ ਟੈਸਟ ਵਿਚੋਂ ਪਾਸ ਹੋਏ ਉਹ ਇੰਨ੍ਹਾਂ ਕੋਚਿੰਗ ਕਲਾਸਾਂ ਵਿਚ ਕੋਚਿੰਗ ਪ੍ਰਾਪਤ ਕਰ ਸਕਣਗੇ। ਇਹ ਟੈਸਟ 2 ਅਪ੍ਰੈਲ 2017 ਨੂੰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਕੋਚਿੰਗ ਕਲਾਸਾਂ ਵਿਚ ਵਿਦਿਆਰਥੀਆਂ ਨੂੰ ਸਾਰਾ ਸਾਲ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਇਸ ਟੈਸਟ ਨੂੰ ਪਾਸ ਕਰਨ ਵਾਲੇ 120(ਹਰੇਕ ਤਹਿਸੀਲ 40 ਵਿਦਿਆਰਥੀ) ਵਿਦਿਆਰਥੀਆਂ ਨੂੰ ਕੋਚਿੰਗ ਦਿੱਤੀ ਜਾਣੀ ਹੈ। ਵਿਸ਼ਾ ਮਾਹਿਰਾਂ ਵੱਲੋਂ ਕੋਚਿੰਗ ਦਿੱਤੀ ਜਾਵੇਗੀ।ਉਨ੍ਹਾਂ ਨਾਲ ਹੀ ਦੱਸਿਆ ਕਿ ਇਹ ਟੈਸਟ ਜ਼ਿਲ੍ਹੇ ਦੀਆਂ ਤਿੰਨ ਤਹਿਸੀਲਾਂ ਅਬੋਹਰ, ਫਾਜ਼ਿਲਕਾ ਅਤੇ ਜਲਾਲਾਬਾਦ ਵਿਚ ਲਏ ਜਾਣਗੇ। ਇਸ ਸਬੰਧੀ ਹੋਰ ਜਿਆਦਾ ਜਾਣਕਾਰੀ ਲਈ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਹੋਰ ਜਿਆਦਾ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਟੈਸਟ ਸਰਕਾਰੀ ਸੀਨੀਅਰ ਸੈਕੰੰਡਰੀ ਸਕੂਲ ਲੜਕੀਆਂ ਫਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ ਵਿਚ ਲਿਆ ਜਾਵੇਗਾ। ਇਸ ਪ੍ਰਾਜੈਕਟ ਨੂੰ ਸਫ਼ਲ ਬਣਾਉਣ ਲਈ ਵਿਪਨ ਕਟਾਰੀਆ ਨੂੰ ਜ਼ਿਲ੍ਹਾ ਨੋਡਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media