ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਥੇ ’ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਸਿਫਾਰਸ਼ ਸਹਿਤ 5 ਅਪ੍ਰੈਲ 2017 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼ੋ੍ਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਇਥੋਂ ਜਾਰੀ ਪ੍ਰੈਸ ਬਿਆਨ ’ਚ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਯਾਤਰੂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ-ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ, ਅਧਾਰ ਕਾਰਡ ਜਾਂ ਪੈਨ ਕਾਰਡ ਵਿਚੋਂ ਕਿਸੇ ਇਕ ਦੀ ਫੋਟੋ ਕਾਪੀ ਸਮੇਤ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ 5 ਅਪ੍ਰੈਲ 2017 ਤੀਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਵਾਸਤੇ ਉਨ੍ਹਾਂ ਦੇ ਪਾਸਪੋਰਟ ਲਿਸਟ ’ਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਸਮੇਂ ਸਿਰ ਭੇਜੇ ਜਾ ਸਕਣ। ਉਨ੍ਹਾਂ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਯਾਤਰਾ ਵਿਭਾਗ ਸ਼ੋ੍ਰਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58, 59 ਅਤੇ ਐਕਸਟੈਂਸ਼ਨ 249 ’ਤੇ ਸੰਪਰਕ ਕਰ ਸਕਦੇ ਹਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media