ਪਠਾਨਕੋਟ, 27 ਮਾਰਚ (ਪੰਜਾਬ ਪੋਸਟ ਬਿਊਰੋ) – ਜ੍ਹਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਪਿੰਡਾਂ ਵਿੱਚ ਚਲ ਰਹੀਆਂ ਵਾਟਰ ਸਪਲਾਈ ਪ੍ਰੋਜੈਕਟਾਂ ਦੀ ਮੋਜੂਦਾ ਰਿਪੋਰਟ ਤਿਆਰ ਕੀਤੀ ਜਾਵੇਗੀ ਤਾਂ ਜੋ ਜਿਸ ਪਿੰਡ ਦੀ ਵਾਟਰ ਸਪਲਾਈ ਵਿੱਚ ਕੋਈ ਸਮੱਸਿਆ ਆ ਰਹੀ ਹੈ ਉਸ ਨੂੰ ਹੱਲ ਕੀਤਾ ਜਾ ਸਕੇ ਇਸ ਤੋਂ ਇਲਾਵਾ ਸਿਟੀ ਪਠਾਨਕੋਟ ਦੇ ਸਰਾਈ ਮੁਹੱਲਾ, ਘਰਥੋਲੀ ਮੁਹੱਲਾ ਅਤੇ ਬੱਜਰੀ ਕੰਪਨੀ ਵਿੱਚ ਜਿਥੇ ਵਾਟਰ ਸਪਲਾਈ ਦੀਆਂ ਪਾਈਪਾਂ ਖਰਾਬ ਹਨ ਉਨ੍ਹਾਂ ਨੂੰ ਬਦਲਾਉਂਣ ਦਾ ਕੰਮ ਚਲ ਰਿਹਾ ਹੈ।
ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਕੰਮਾਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ ਦੇ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਰਾਜੇਸ ਕੁਮਾਰ ਜਿਲ੍ਹਾ ਮੈਨੇਜਰ ਲੀਡ ਬੈਂਕ, ਜਸਵੰਤ ਸਿੰਘ ਢਿਲੋਂ ਜਿਲ੍ਹਾ ਟਰਾਂਸਪੋਰਟ ਅਧਿਕਾਰੀ, ਦਰਸਨ ਸਿੰਘ ਜਿਲ੍ਹਾ ਖਜਾਨਾ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇ ਅਤੇ ਜੋ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਜਿਲ੍ਹਾ ਪ੍ਰਸਾਸਨ ਦਫਤਰ ਵਿਖੇ ਜਮ੍ਹਾ ਕਰਵਾਏ ਜਾਣ। ਉਨ੍ਹਾਂ ਜਿਲ੍ਹਾ ਖੇਡ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਜਿਨ੍ਹਾਂ ਪਿੰਡਾ ਵਿੱਚ ਖੇਡ ਕਿੱਟਾ ਵੰਡੀਆਂ ਗਈਆਂ ਹਨ ਅਤੇ ਨੋਜਵਾਨਾਂ ਲਈ ਜਿਮ ਖੋਲੇ ਗਏ ਹਨ ਉਨ੍ਹਾਂ ਪਿੰਡਾਂ ਵਿੱਚ ਸਰਵੇ ਕਰ ਕੇ ਰਿਪੋਰਟ ਤਿਆਰ ਕੀਤੀ ਜਾਵੇ ਕਿ ਬੱਚੇ ਅਤੇ ਨੋਜਵਾਨ ਬਣਾਈਆਂ ਗਈਆਂ ਜਿਮ੍ਹਾਂ ਅਤੇ ਖੇਡਾਂ ਦੇ ਸਮਾਨ ਤੋਂ ਲਾਭ ਉਠਾ ਰਹੇ ਹਨ ਜਾਂ ਨਹੀਂ । ਮੀਟਿੰਗ ਦੋਰਾਨ ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਪੈਨਸਨ, ਸਹਿਰੀ ਅਤੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਆਦਿ ਤੇ ਵੀ ਚਰਚਾ ਕੀਤੀ ਗਈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media