ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) –
ਲਿਮਕਾ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ਼ ਕਰਵਾ ਚੁੱਕੀ ਅੰਤਰਰਾਸ਼ਟਰੀ ਪੱਧਰ ਦੀ ਵਿਦਵਾਨ ਸਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਮੈਡੀਕਲ ਖੇਤਰ ਵਿੱਚ ਕੀਤੀਆਂ ਗਈਆਂ ਪ੍ਰਸੰਸਾਯੋਗ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇੰਟਰਨੈਸ਼ਨਲ ਜਰਨਲ ਆਫ ਕਰੰਟ ਰਿਸਰਚ ਇਨ ਮੈਡੀਕਲ ਸਾਇੰਸਜ਼ ਦਾ ਮੁੱਖ ਸੰਪਾਦਕ ਨਿਯੁੱਕਤ ਕੀਤਾ ਹੈ। ਇਸ ਡਾਕਟਰੀ ਰਸਾਲੇ ਦੇ ਮੈਨੇਜਿੰਗ ਐਡੀਟਰ ਦੀ ਸ਼ਿਵਾ ਕੁਮਾਰ ਨੇ ਡਾਕਟਰ ਨੇਕੀ ਨੂੰ ਮੁੱਖ ਸੰਪਾਦਕ ਬਣਨ ਦੀ ਲਿਖਤੀ ਸੂਚਨਾ ਭੇਜੀ ਹੈ।ਡਾਕਟਰ ਨੇਕੀ ਦੀ ਇਸ ਪ੍ਰਾਪਤੀ ਨਾਲ ਅੰਮ੍ਰਿਤਸਰ ਦਾ ਨਾਮ ਪੂਰੀ ਦੁਨੀਆਂ ਵਿੱਚ ਉੱਚਾ ਹੋਇਆ ਹੈ ਅਤੇ ਡਾਕਟਰ ਨੇਕੀ ਨੂੰ ਉਨਾਂ ਦੇ ਪ੍ਰਸੰਸਕਾਂ ਵੱਲੋਂ ਵਧਾਈ ਦੇਣ ਦਾ ਤਾਂਤਾ ਲੱਗਾ ਹੋਇਆ ਹੈ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media