Friday, April 10, 2026

ਗੁਰਦੁਆਰਾ ਸਾਹਿਬ ਦੇ ਗੰਬਦ ਦੀ ਸੇਵਾ ਸ਼ੁਰੂ

PPN2803201703ਬਠਿੰਡਾ, 28 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਗਭਗ ਸੰਪੂਰਨ ਹੋਣ ’ਤੇ ਆ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਿਕਰਮਜੀਤ ਸਿੰਘ ਧਿੰਗੜ ਜੋ ਕੀ 5 ਸਾਲਾਂ ਤੋਂ ਸੇਵਾਦਾਰ ਦੀ ਡਿਊਟੀ ਨਿਭਾਅ ਰਹੇ ਹਨ ਨੇ ਕਿਹਾ ਕਿ ਸੰਗਤਾਂ ਦੀ ਮੰਗ ਅਤੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦਾ ਦਰਬਾਰ ਹਾਲ ਕਾਫ਼ੀ ਵੱਡਾ ਕਰਨ ਦੀ ਕਾਰ ਸੇਵਾ ਪਿਛਲੇ 4 ਸਾਲਾਂ ਤੋਂ ਚੱਲ ਰਹੀ ਹੈ ਅਤੇ ਇਸ ਦੇ ਹੇਠਾਂ ਹੀ ਲੰਗਰ ਹਾਲ ਬਣਾਇਆ ਗਿਆ ਹੈ ਤਾਂ ਕਿ ਸੰਗਤਾਂ ਨੂੰ ਭਾਰੀ ਦੀਵਾਨਾਂ ਮੌਕੇ ਕਿਸੇ ਕਿਸਮ ਦੀ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਮੇਂ ਗੁਰੁਦਆਰਾ ਦਾ ਗੰਬਦ ਬਣਾਉਣ ਦੀ ਸੇਵਾ ਸ਼ੁਰੂ ਹੋ ਚੁੱਕੀ ਹੈ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply