Saturday, April 11, 2026

ਅੰਗਹੀਣ ਵਰਕਰਾਂ ਦੀਆਂ 38 ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਸਿਹਤ ਮੰਤਰੀ ਨੂੰ ਮਿਲਿਆ ਵਫਦ

PPN2803201712ਧੂਰੀ, 26 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੇਰੁਜਗਾਰ ਅੰਗਹੀਣ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਦੀ ਅਗੁਵਾਈ ਵਿੱਚ ਇੱਕ ਵਫਦ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਮਿਲਿਆ ਅਤੇ ਇਸ ਦੌਰਾਨ ਅੰਗਹੀਣ ਕੋਟੇ ਦੇ ਮਲਟੀਪਰਪਜ਼ ਵਰਕਰਾਂ ਦੀਆਂ ਬਣਦੀਆਂ ਅਸਾਮੀਆਂ ਭਰਣ ਦੀ ਮੰਗ ਕੀਤੀ।ਜਸਵੀਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਮੇਲ ਦੀਆਂ 1263 ਅਸਾਮੀਆਂ ਕੱਢੀਆਂ ਗਈਆਂ ਸਨ, ਜਿੰਨਾਂ ਵਿੱਚੋਂ ਅੰਗਹੀਣ ਕੋਟੇ ਦੀਆਂ ਬਣਦੀਆਂ 38 ਪੋਸਟਾਂ ਅਜੇ ਤੱਕ ਨਹੀਂ ਭਰੀਆਂ ਗਈਆਂ ਜੋ ਪ੍ਰਮਾਤਮਾ ਵੱਲੋਂ ਅੰਗਹੀਣ ਦੀ ਮਾਰ ਝੱਲ ਰਹੇ ਵਰਕਰਾਂ ਨਾਲ ਹੋਈ ਵੱਡੀ ਨਾ-ਇਨਸਾਫੀ ਹੈ।ਉਹਨਾਂ ਸਿਹਤ ਮੰਤਰੀ ਪੰਜਾਬ ਪਾਸੋਂ ਅੰਗਹੀਣਾਂ ਨੂੰ ਉਹਨਾਂ ਦਾ ਬਣਦਾ ਹੱਕ ਦਿਵਾਉਣ ਦੀ ਮੰਗ ਕੀਤੀ। ਇਸ ਮੌਕੇ ਹਰਜੀਤ ਸਿੰਘ, ਸੁਖਦੇਵ ਸਿੰਘ, ਬਲਦੇਵ ਸਿੰਘ ਮੋਗਾ, ਜਤਿੰਦਰ ਕੁਮਾਰ, ਗੁਰਵਿੰਦਰ ਸਿੰਘ, ਰਾਜਭਿੰਦਰ ਸਿੰਘ, ਪਰਗਟ ਸਿੰਘ ਅਤੇ ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply