ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਵਿਭਾਗ ਪੰਜਾਬ ਪਠਾਨਕੋੋਟ ਵੱਲੋਂ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਗਣਗੁਨੀਆਂ ਅਜਿਹੀਆਂ ਬੀਮਾਰੀਆਂ ਤੋਂ ਬਚਾਉਂਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਜਾਗਰੁਕ ਕੀਤਾ ਜਾ ਰਿਹਾ ਹੈ, ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੀ ਉਕਤ ਕਾਰਜ ਵਿੱਚ ਆਪਣਾ ਪੂਰਨ ਸਹਿਯੋਗ ਦੇ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਆਪਣੇ ਸਥਾਨਿਕ ਦਫਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਨਰੇਸ਼ ਕਾਂਸਰਾ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਜਸਵੰਤ ਸਿੰਘ ਢਿਲੋਂ ਜਿਲ੍ਹਾ ਟਰਾਂਸਪੋਰਟ ਅਫਸ਼ਰ, ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਡਾ. ਤਰਸੇਮ ਸਿੰਘ, ਸਤੀਸ ਕੁਮਾਰ ਮੈਡੀਕਲ ਕਮਿਸ਼ਨਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਹਿਰ ਦੇ ਵਾਰਡਾਂ ਵਿੱਚ ਜਾ ਕੇ ਡੇਂਗੂ ਅਤੇ ਮਲੇਰੀਆਂ ਅਜਿਹੀਆਂ ਬੀਮਾਰੀਆਂ ਫੈਲਾਉਂਣ ਵਾਲੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।ਉਨ੍ਹਾਂ ਜਿਲ੍ਹਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਉਕਤ ਬੀਮਾਰੀਆਂ ਫੈਲਣ ਦੇ ਕਾਰਨ ਅਤੇ ਬਚਾਓ ਬਾਰੇ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾਵੇ ਤਾਂ ਜੋ ਬੱਚੇ ਆਪਣੇ ਮਾਪੇ ਅਤੇ ਆਸ ਪਾਸ ਦੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇ ਸਕਣ।ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸਹਿਰ ਅੰਦਰ ਫੋਗਿੰਗ ਕਰਵਾਈ ਜਾਵੇ ਅਤੇ ਮੱਖੀ-ਮੱਛਰ ਫੈਲਾਉਂਣ ਵਾਲੇ ਸਥਾਨਾਂ ਤੇ ਦਵਾਈਆਂ ਦਾ ਛਿੜਕਾਵ ਵੀ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਨੇ ਜਿਲ੍ਹਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਸਰਕਾਰੀ ਸਕੂਲਾਂ ਦੇ 100 ਗਜ਼ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੇ ਨਸੀਲੇ ਪਦਾਰਥ ਦੀ ਵਿਕਰੀ ਨਾ ਹੋਣ ਬਾਰੇ ਵੀ ਪੁਛਟੀ ਕੀਤੀ ਜਾਵੇ ਅਤੇ ਹਰੇਕ ਸਕੂਲ ਦੀ ਦੀਵਾਰ ਤੇ 100 ਗਜ ਘੇਰੇ ਅੰਦਰ ਨਸੀਲੇ ਪਦਾਰਥ ਦੀ ਵਿਕਰੀ ਨਾ ਕਰਨ ਦੇ ਨਿਰਦੇਸ਼ ਲਗਾਏ ਜਾਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਹਸਪਤਾਲ ਵਿੱਚ ਡਿਲਵਰੀ ਕਰਵਾਉਂਣ ਤੇ ਵਿਸ਼ੇਸ ਸੁਵਿਧਾਵਾਂ ਪ੍ਰਦਾਨ ਕੀਤੀਆ ਗਈਆਂ ਹਨ।ਉਨ੍ਹਾਂ ਜਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਜਨਨੀ ਸੁਰੱਖਿਆ ਯੋਜਨਾਂ ਬਾਰੇ ਮਹਿਲਾਵਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾਵੇ ਅਤੇ ਜੋ ਮਹਿਲਾਵਾਂ ਸਰਕਾਰੀ ਹਸਪਤਾਲ ਤੋਂ ਡਿਲਵਰੀ ਕਰਵਾਉਂਦੀਆਂ ਹਨ ਉਨ੍ਹਾਂ ਦਾ ਰਿਕਾਰਡ ਆਧਾਰ ਕਾਰਡ ਨਾਲ ਜੋੜਿਆ ਜਾਵੇ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਸਿੱਧੇ ਰੂਪ ਵਿੱਚ ਮਹਿਲਾਵਾਂ ਤੱਕ ਪਹੁੰਚ ਸਕੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media