ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਮੈਂਬਰ ਸ਼ੇਰ ਸਿੰਘ ਮੰਡਵਾਲਾ ਦੇ ਨੌਜਵਾਨ ਸਪੁੱਤਰ ਜਗਮੀਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਬੀਤੇ ਕੱਲ੍ਹ ਕੈਨੇਡਾ ਦੇ ਸ਼ਹਿਰ ਕੈਲਗਰੀ ਵਿਖੇ ਜਗਮੀਤ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਨੂੰ ਦੁੱਖਦਾਈ ਦੱਸਦਿਆਂ ਪ੍ਰੋ. ਬਡੂੰਗਰ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਉਨ੍ਹਾਂ ਕਿਹਾ ਕਿ ਪਰਮਾਤਮਾ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਤੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸੁਰਜੀਤ ਸਿੰਘ ਭਿਟੇਵਡ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਅਵਤਾਰ ਸਿੰਘ ਤੇ ਮਨਜੀਤ ਸਿੰਘ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾਕੋਹਨਾ (ਨਿੱਜੀ ਸਕੱਤਰ), ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਿਮਰਜੀਤ ਸਿੰਘ ਨੇ ਵੀ ਜਗਮੀਤ ਸਿੰਘ ਦੇ ਅਕਾਲ ਚਲਾਣੇ ’ਤੇ ਅਫਸੋਸ ਦਾ ਪ੍ਰਗਟਾਵਾ ਕੀਤਾ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media