ਚੌਂਕ ਮਹਿਤਾ, 28 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਨੇ ’ਮਾਈ ਡਰੀਮ ਸਕੂਲ ਕੰਪਨੀ’ ਨਾਲ ਸਾਂਝੇ ਤੌਰ ਤੇ ਅਧਿਆਪਕਾਂ ਅਤੇ ਬੱਚਿਆਂ ਦੇ ਲਈ ਇੱਕ ਇੰਟਰਨੈਸ਼ਨਲ ਪ੍ਰੋਗਰਾਮ ਕਰਵਾਇਆ।
ਜਿਸ ਵਿੱਚ ਐਨਿਯਾ ਬੈਜੂਬਕਾ ਇੰਗਲਿਸ਼ ਟਰੇਨਰ ਡਬਲਿਨ ਸਿਟੀ ਯੂਨੀਵਰਸਿਟੀ ਪੋਲੈਂਡ ਅਤੇ ਐਮੀਲੀਉ ਨਵਾਰੋ ਆਈ.ਟੀ ਪ੍ਰੋਫੈਸ਼ਨਲ ਯਾਹੂ, ਸਪੇਨ ਨੇ ਅਧਿਆਪਕਾਂ ਨਾਲ ਟੀਚਿੰਗ ਸਕਿਲ ਵਰਕਸ਼ਾਪ ਲਗਾਈ ਅਤੇ ਬੱਚਿਆਂ ਨਾਲ ਮਿਲ ਕੇ ਉਹਨਾਂ ਨੂੰ ਅੰਗਰੇਜ਼ੀ ਭਾਸ਼ਾ ਦੇ ਫਾਇਦੇ ਦੱਸੇ ਅਤੇ ਨਾਲ ਹੀ ਉਹਨਾਂ ਨੂੰ ਅੰਗਰੇਜ਼ੀ ਬੋਲਣ ਲਈ ਪ੍ਰੇਰਿਤ ਕੀਤਾ।‘ਮਾਈ ਡਰੀਮ ਸਕੂਲ ਕੰਪਨੀ’ ਦੇ ਪ੍ਰਤਿਨਿਧੀ ਨੇ ਕਿਹਾ ਕਿ ਉਹ ਅਧਿਆਪਕਾਂ ਅਤੇ ਬੱਚਿਆਂ ਨੂੰ ਉਹਨਾਂ ਦੀ ਅੰਗਰੇਜ਼ੀ ਭਾਸ਼ਾ ਅਤੇ ਹੋਰ ਆਮ ਜਾਣਕਾਰੀ ਨੂੰ ਵਧਾਉਣ ਲਈ ਭਵਿੱਖ ਵਿੱਚ ਵੀ ਉਹ ਏਦਾਂ ਦੇ ਸਾਂਝੇ ਪ੍ਰੋਗਰਾਮ ਕਰਵਾਉਂਦੇ ਰਹਿਣਗੇ। ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਸਕੂਲ ਸੁਪਰਡੈਂਟ ਸ: ਬਾਜ ਸਿੰਘ,, ਸ੍ਰ: ਗੁਰਦੀਪ ਸਿੰਘ (ਡੀ.ਪੀ), ਨੇ ਆਏ ਹੋਏ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media