ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਭਾਰਤੀਆਂ ਦੀ ਵਤਨ ਵਾਪਸੀ ਲਈ ਲੋਕਾਂ ਨੂੰ ਅਰਦਾਸ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ 22 ਜੂਨ (ਪੰਜਾਬ ਪੋਸਟ ਬਿਊਰੋ) – ਇਰਾਕ ਦੇਸ਼ ਵਿੱਚ ਚੱਲ ਰਹੇ ਗ੍ਰਹਿ ਯੁੱਧ ਦੌਰਾਨ ਫਸੇ ਪੰਜਾਬੀ ਤੇ ਭਾਰਤੀ ਨੌਜਵਾਨਾ ਦੀ ਸੁਰੱਖਿਅਤ ਵਾਪਸੀ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਜਿਸ ਦਾ ਭੋਗ 24 ਜੂਨ ਨੂੰ ਪਾਇਆ ਜਾਵੇਗਾ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਨੇ ਸਮੂਹ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ ਸਿੱਖ ਜਗਤ ਤੇ ਲੋਕਾਈ ਨੂੰ ਜੋ ਕਿ ਭਾਵੇਂ ਉਹ ਕਿਸੇ ਵੀ ਧਰਮ ਅਤੇ ਜਾਤ ਨਾਲ ਸੰਬੰਧਿਤ ਰਖਦਾ ਹੋਵੇ ਨੂੰ ਇਰਾਕ ਵਿੱਚ ਫਸੇ ਪੰਜਾਬੀ ਅਤੇ ਭਾਰਤੀ ਪਰਿਵਾਰਾਂ ਦੀ ਵਤਨ ਵਾਪਸੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਨ ਦੀ ਅਪੀਲ ਕੀਤੀ।ਸ: ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ, ਅਕਾਲੀ ਦਲ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਇਰਾਕ ਵਿੱਚ ਫਸੇ ਸਮੂਹ ਪੰਜਾਬੀ ਅਤੇ ਭਾਰਤੀ ਪਰਿਵਾਰਾਂ ਦੀ ਇਸ ਔਖੀ ਘੜੀ ਵਿੱਚ ਉਹਨਾਂ ਨਾਲ ਖੜੇ ਹਨ ਅਤੇ ਇਰਾਕ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ:ਜਸਪਾਲ ਸਿੰਘ, ਹੈੱਡ ਗ੍ਰੰਥੀ ਕੁਲਵਿੰਦਰ ਸਿੰਘ, ਚੇਅਰਮੈਨ ਪ੍ਰਗਟ ਸਿੰਘ ਚੁਗਾਵਾਂ, ਸਵਰਨਜੀਤ ਸਿੰਘ ਕੁਰਾਲੀਆ, ਸਰਪੰਚ ਜਸਵੰਤ ਸਿੰਘ, ਸਾਹਿਬ ਸਿੰਘ, ਹਰਜੀਤ ਸਿੰਘ ਭੋਆ, ਪੀੜਤ ਪਰਿਵਾਰਾਂ ‘ਚੋ ਜੋਗਿੰਦਰ ਕੌਰ, ਅਮਰਜੀਤ ਸਿੰਘ, ਬਲਕਾਰ ਸਿੰਘ ਸਿਆਲਕਾ, ਦਲੀਪ ਕੌਰ, ਤਰਸੇਮ ਸਿੰਘ ਬਾਬੋਵਾਲ।ਹਰਭਜਨ ਕੌਰ, ਜੀਤੋ, ਸੀਮਾ ਤੋ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।