ਬਠਿੰਡਾ, 29 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਵਿੱਚ ਵਿਦਿਆ, ਖੋਜ ਅਤੇ ਪਸਾਰ ਕਾਰਜ ਖੇਤਰੀ ਲੋੜਾਂ ਮੁਤਾਬਕ ਚਲਾਏ ਜਾਂਦੇ ਹਨ। ਇਨ੍ਹਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਡੀਨ ਡਾ: ਅਜਮੇਰ ਸਿੰਘ ਸਿੱਧੂ ਨੇ ਦਸਿਆ ਕਿ ਹਾਲ ਹੀ ਵਿੱਚ ਰੇਸ਼ਮ ਦੇ ਕੀੜਿਆਂ ਨੂੰ ਸ਼ਹਿਤੂਤ ਦੇ ਪੱਤਿਆਂ ਉਪਰ ਪਾਲ ਕੇ ਰੇਸ਼ਮ ਤਿਆਰ ਕਰਨ ਦੀ ਵਿਧੀ ਖੇਤਰੀ ਸੁਵਿਧਾਵਾਂ ਅਤੇ ਹਾਲਾਤਾਂ ਦੇ ਅਨੁਕੂਲ ਬਣਾਈ ਗਈ ਹੈ ਜਿਸ ਬਾਰੇ 21 ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ।ਕੀਟ ਵਿਗਿਆਨ ਦੇ ਮਾਹਿਰ ਡਾ: ਜੋਰਾ ਸਿੰਘ ਬਰਾੜ ਨੇ ਕਿਹਾ ਕਿ ਕੀੜੇ ਜੰਮੂ-ਕਸ਼ਮੀਰ ਦੇ ਨੀਮ-ਪਹਾੜੀ ਖੇਤਰਾਂ ਚੋਂ ਲਿਆ ਕੇ ਸ਼ਹਿਤੂਤ ਦੇ ਪੱਤਿਆ ਉਪਰ ਸਥਾਨਕ ਹਾਲਾਤਾਂ ਵਿੱਚ ਵਿਕਸਿਤ ਕੀਤੇ ਗਏ ਹਨ।ਜਿਨ੍ਹਾਂ ਤੋਂ ਰੇਸ਼ਮ ਦੇ ਕੋਕੂਨ ਤਿਆਰ ਹੋ ਗਏ ਹਨ।ਕੋਕੂਨ ਵਿੱਚੋਂ ਜਵਾਨ ਕੀੜੇ ਬਾਹਰ ਆ ਜਾਂਦੇ ਹਨ।ਡਾ: ਬਰਾੜ ਨੇ ਰੇਸ਼ਮ ਦੇ ਕੀੜਿਆਂ ਤੋਂ ਰੇਸ਼ਮੀ ਧਾਗਾ ਬਨਾਉਣ ਬਾਰੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬੀ. ਐਸ. ਧਾਲੀਵਾਲ ਮਾਹਿਰ ਪ੍ਰੋਫੈਸਰਾਂ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਬਾਰੇ ਜਾਣੂ ਕਰਵਾਉਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਕਾਲਜ ਅਤੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ।ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਜਗਤਾਰ ਸਿੰਘ ਧੀਮਾਨ ਨੇ ਕਿਹਾ ਕਿ ਇਸ ਤਜਰਬੇ ਤੋਂ ਵਿਦਿਆਰਥੀ ਆਪਣੇ ਕਿੱਤੇ ਦੀ ਚੋਣ ਪ੍ਰਤੀ ਵਿਸ਼ੇਸ ਗਿਆਨ ਪ੍ਰਾਪਤ ਕਰ ਸਕਦੇ ਹਨ ਅਤੇ ਉਹਨਾਂ ਨੇ ਖੇਤੀਬਾੜੀ ਕਾਲਜ ਦੇ ਸਟਾਫ ਦੇ ਯਤਨਾਂ ਦੀ ਸ਼ਲਾਘਾ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media