Sunday, October 11, 2026

ਪਿੰਡ ਤੇੜਾ ਵਿਖੇ ਨਸ਼ਾ ਛੁਡਾਓ ਕੈਂਪ ਲਗਾਇਆ

PPN2903201718ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਗੁਰਦੁਆਰਾ ਕਲਗੀਧਰ ਪਿੰਡ ਪਿੰਡ ਤੇੜਾ ਕਲਾ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਛੁਡਾਉਣ ਲਈ ਲਗਾਏ ਗਏ ਕੈਂਪ ਦੌਰਾਨ ਮਾਹਿਰ ਡਾ. ਹਰਜੋਤ ਸਿੰਘ ਮੱਕੜ ਨੇ ਲਗਭਗ 150 ਮਰੀਜਾਂ ਦਾ ਮੁਆਇਨਾ ਕਰਕੇ ਮੁਫਤ ਦਵਾਈਆਂ ਦਿਤੀਆ।ਡਾ. ਓਮ ਪ੍ਰਕਾਸ਼ ਤੇੜਾ ਦੀ ਅਗਵਾਈ ਵਿਚ ਲੱਗੇ ਇਸ ਕੈਂਪ ਦਾ ਉਦਘਾਟਨ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਬੇਟੇ ਕੰਵਰ ਪ੍ਰਤਾਪ ਸਿੰਘ ਅਜਨਾਲਾ ਨੇ ਕੀਤਾ।ਜਿੰਨਾਂ ਨੇ ਕਿਹਾ ਕਿ ਸਰਕਾਰ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਵੱਧ ਤੋਂ ਵੱਧ ਮਦਦ ਕਰੇਗੀ।ਡਾ. ਹਰਜੋਤ ਸਿੰਘ ਨੇ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਕਰਨਾ ਇਕ ਮਾਨਸਿਕ ਬਿਮਾਰੀ ਹੈ ਅਤੇ ਇਹ ਬਹੁਤ ਆਸਾਨੀ ਨਾਲ ਛੱਡਿਆ ਜਾ ਸਕਦਾ ਹੈ।ਉਨਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜਿਹੜਾ ਮੁਫਤ ਨਸ਼ਾ ਛੁਡਾਓ ਕੈਂਪਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਉਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ ਸਮਾਜ ਸੇਵਕ ਬਾਬਾ ਦਲਵਿੰਦਰ ਸਿੰਘ ਤੇੜਾ ਕਲਾ, ਸਰਪੰਚ ਬਲਦੇਵ ਸਿੰਘ ਭੋਏਵਾਲੀ, ਪਰਮਜੀਤ ਸਿੰਘ, ਕਸ਼ਮੀਰ ਸਿੰਘ ਸਾਹ, ਕਾਬਲ ਸਿੰਘ, ਦਲਵਿੰਦਰ ਸਿੰਘ, ਜਗਤਾਰ ਸਿੰਘ, ਹਰਜਿੰਦਰ ਸਿੰਘ, ਤਜਿੰਦਰ ਸਿੰਘ, ਗੁਰਨਾਮ ਸਿੰਘ, ਲੱਖਾ ਸਿੰਘ, ਫੁਮਣ ਸਿੰਘ ਬੰਟੀ ਆਦਿ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply