ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ)- ਅਮਰ ਖਾਲਸਾ ਫਾਊਂਡੇਸ਼ਨ (ਰਜਿ:) ਨੂੰ ਕੋਮ ਦੀ ਚੜ੍ਹਦੀਕਲਾ ਅਤੇ ਸਮਾਜ ਸੇਵਾ ਦੇ ਹੋਰ ਕਾਰਜ ਕਰਨ ਹਿੱਤ ਨੋਜਵਾਨਾ ਵੱਲੋ ਭਾਰੀ ਸਹਿਯੋਗ ਮਿਲ ਰਿਹਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਧਾਨ ਭਾਈ ਅਵਤਾਰ ਸਿੰਘ ਖਾਲਸਾ ਨੇ ਕਿਹਾ ਕਿ ਕੋਮ ਦੀ ਚੜਦੀਕਲਾ ਅਤੇ ਸਮਾਜਿਕ ਬੁਰਾਈਆਂ ਖਿਲਾਫ ਸਰਗਰਮੀਆਂ ਤੇਜ ਕਰਨ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ ਗਈ, ਜਿਸ ਵਿੱਚ ਵਿਸ਼ੇਸ਼ ਤੋਰ ਤੇ ਭਾਈ ਲਾਲੋ ਜੀ ਇੰਟਰਨੈਸ਼ਨਲ ਸੰਤ ਸਮਾਜ ਦੇ ਮੁੱਖੀ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਸੰਤ ਬਾਬਾ ਚਰਨਜੀਤ ਸਿੰਘ ਜੀ ਹਾਜ਼ਰ ਹੋਏ ।ਅਖੰਡਪਾਠੀ ਸਿੰਘਾਂ ਨੇ ਬਾਬਾ ਜੀ ਨੂੰ ਆਪਣੇ ਮਸਲਿਆਂ ਤੋਂ ਵੀ ਜਾਣੂ ਕਰਵਾਇਆ ਤਾਂ ਸੰਤ ਚਰਨਜੀਤ ਸਿੰਘ ਨੇ ਜਿਥੇ ਅਖੰਡ ਪਾਠੀ ਸਿੰਘਾਂ ਨੂੰ ਆਪਣੀ ਡਿਊਟੀ ਤੱਤਪਰ ਹੋ ਕੇ ਇਮਾਨਦਾਰੀ ਤੇ ਚੜ੍ਹਦੀਕਲਾ ਨਾਲ ਕਰਨ ਲਈ ਪੇਰ੍ਰਿਤ ਕੀਤਾ, ਉੱਥੇ ਅਖੰਡਪਾਠੀ ਸਿੰਘਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਜਲਦ ਹੀ ਪ੍ਰਧਾਨ ਸ਼੍ਰੋਮਣੀ ਕਮੇਟੀ ਜੱਥੇਦਾਰ ਅਵਤਾਰ ਸਿੰਘ ਨਾਲ ਗੱਲਬਾਤ ਕਰਕੇ ਇਹਨਾਂ ਮਸਲਿਆਂ ਨੂੰ ਕਰਵਾਉਗੇ ।ਉਪਰੰਤ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਦਰਬਾਰ ਗੁ: ਸ਼ਹੀਦ ਗੰਜ ਸਾਹਿਬ ਜੀ ਵਿਖੇ ਨਤਮਸਤਕ ਹੋਣ ਪੁੱਜੇ ਜਿੱਥੇ ਸਮੂਹ ਅਖੰਡਪਾਠੀ ਸਿੰਘਾ ਤੇ ਭਾਈ ਅਵਤਾਰ ਸਿੰਘ ਖਾਲਸਾ ਵੱਲੋਂ ਸੰਤ ਚਰਨਜੀਤ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਭਾਈ ਅਵਤਾਰ ਸਿੰਘ ਖਾਲਸਾ ਨੇ ਨੋਜਵਾਨਾ ਨੂੰ ਦਸਾਂ ਨੁੰਹਾਂ ਦੀ ਕਿਰਤ ਕਰਨ ਅਤੇ ਨਸ਼ਿਆ ਤੋਂ ਦੂਰ ਰਹਿਣ ਦੀ ਅਪੀਲ ਕੀਤੀ । ਮੀਟਿੰਗ ਵਿਚ ਹੋਰਨਾ ਤੋ ਇਲਾਵਾ ਇੰਚਾਰਜ ਜੱਥੇਦਾਰ ਸੁਖਦੇਵ ਸਿੰਘ ਚਵਿੰਡਾ ਅਤੇ ਸਮੂਹ ਅਖੰਡ ਪਾਠੀ ਸਿੰਘ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …